Jalandhar

ਆਂਗਣਵਾੜੀ ਵਰਕਰ ਯੂਨੀਅਨ ਅਤੇ ਆਸ਼ਾ ਵਰਕਰਾਂ ਵਲੋਂ ਜਲੰਧਰ ‘ਚ ਆਪ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ, ਟ੍ਰੈਫਿਕ ਚੱਕਾ ਜਾਮ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਕਾਰਨ ਜਿੱਥੇ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ, ਉੱਥੇ ਹੀ ਮੁਲਾਜ਼ਮ ਜਥੇਬੰਦੀਆਂ ਨੇ ਵੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਮਜ਼ਦੂਰ ਦਿਵਸ ‘ਤੇ ਹੀ ਮਹੀਨੇ ਦੇ ਪਹਿਲੇ ਦਿਨ ਸੂਬੇ ਭਰ ਦੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਐਨਐਚਐਮ ਇੰਪਲਾਈਜ਼ ਯੂਨੀਅਨ ਅਤੇ ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ ਵੱਲੋਂ ਦੇਸ਼ ਭਗਤ ਯਾਦਗਰ ਹਾਲ ਵਿਖੇ ਭਾਰੀ ਰੋਸ ਪ੍ਰਦਰਸ਼ਨ ਕਰਕੇ ਸਿਹਤ ਖੇਤਰ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਗਈ।

ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਵਾਹਿਦ ਮੁਹੰਮਦ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦੇ ਆਧਾਰ ’ਤੇ ਪੂਰੀ ਪ੍ਰਕਿਰਿਆ ਤੋਂ ਬਾਅਦ ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ।

 

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਨੇ ਦੇਸ਼ ਭਗਤ ਯਾਦਗਾਰ ਹਾਲ ਤੋਂ ਰੈਲੀ ਕੱਢੀ ਗਈ।ਉਨ੍ਹਾਂ ਦੀ ਮੰਗ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਕੋਈ ਪੱਤਰ ਜਾਰੀ ਨਹੀਂ ਕਰਦੀ, ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।ਇਸ ਸਬੰਧੀ ਵੱਡੀ ਗਿਣਤੀ ਵਿੱਚ ਆਂਗਣਵਾੜੀ ਸੂਬੇ ਭਰ ਤੋਂ ਵਰਕਰ ਇਕੱਠੇ ਹੋਏ। ਇਸ ਦੌਰਾਨ ਸਾਰਿਆਂ ਨੇ ਸਰਕਾਰ ਦੀ ਨੀਤੀ ਨੂੰ ਕੋਸਿਆ ਅਤੇ ਆਪਣੀਆਂ ਮੰਗਾਂ ਮੰਨਣ ਲਈ ਮੰਗ ਪੱਤਰ ਦੇਣ ਲਈ ਦੁਪਹਿਰ 2:30 ਵਜੇ ਤੱਕ ਦਾ ਸਮਾਂ ਦਿੱਤਾ।

ਪਰ ਹੁਣ ਮੁੱਖ ਮੰਤਰੀ ਦਫ਼ਤਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਪੱਤਰ ਨਾ ਮਿਲਣ ਦੇ ਰੋਸ ਵਜੋਂ ਹਰ ਕੋਈ ਸੜਕਾਂ ‘ਤੇ ਉਤਰ ਆਇਆ ਹੈ।ਕਰਮਚਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਇਸੇ ਤਰ੍ਹਾਂ ਧਰਨਾ ਜਾਰੀ ਰੱਖਣਗੇ।

Leave a Reply

Your email address will not be published.

Back to top button