Jalandhar

ਅਕਾਲੀ ਦਲ ਨੂੰ ਵੱਡਾ ਝਟਕਾ ! ਅਕਾਲੀ ਆਗੂ ਚੰਦਨ ਗਰੇਵਾਲ ਨੇ ਫੜ੍ਹਿਆ 'ਆਪ ਦਾ ਪੱਲਾ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਉਸ ਵੇਲੇ ਤਗੜ੍ਹਾ ਝਟਕਾ ਲੱਗਿਆ, ਜਦ ਉਨ੍ਹਾਂ ਦੇ ਆਗੂ ਚੰਦਨ ਗਰੇਵਾਲ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਭਗਵੰਤ ਮਾਨ ਦੀ ਹਾਜ਼ਰੀ ਵਿੱਚ ‘ਆਪ ਦਾ ਪੱਲਾ ਫੜ੍ਹ ਲਿਆ।

ਜਿਕਰਯੋਗ ਹੈ ਕਿ ਚੰਦਨ ਗਰੇਵਾਲ ਜਲੰਧਰ ਨਗਰ ਨਿਗਮ ਵਿੱਚ ਬਤੌਰ ਇੰਸਪੈਕਟਰ ਲੱਗੇ ਹੋਏ ਸਨ। ਪਰ ਇਸਦੇ ਨਾਲ-ਨਾਲ ਉਹ ਲਗਾਤਾਰ ਸਿਆਸਤ ਵਿੱਚ ਸਰਗਰਮ ਰਹੇ। ਉਹ ਬੀਤੇ ਵੇਲੇ ਜਿੱਥੇ ਜਲੰਧਰ ਨਿਗਮ ਸਫ਼ਾਈ ਯੂਨੀਅਨ ਅਤੇ ਫੈੱਡਰੇਸ਼ਨ ਦੇ ਪ੍ਰਧਾਨ ਰਹੇ,  ਉੱਥੇ ਉਨ੍ਹਾਂ 2016 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਕੇ 2017 ਵਿੱਚ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜੀ।

 

ਐਨਾ ਹੀ ਨਹੀਂ ਚੰਦਨ ਗਰੇਵਾਲ ਨੇ 2022 ਦੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਟਿਕਟ ‘ਤੇ ਜਲੰਧਰ ਸੈਂਟਰਲ ਤੋਂ ਵਿਧਾਇਕੀ ਦੀ ਚੋਣ ਵੀ ਲੜ੍ਹੀ। ਅੱਜ ਪਾਰਟੀ ਵਿੱਚ ਸ਼ਾਮਿਲ ਹੁੰਦਿਆਂ ਚੰਦਨ ਗਰੇਵਾਲ ਨੇ ਕਿਹਾ ਕਿ ਉਹ ਪਹਿਲਾਂ ਵੀ ਆਮ ਆਦਮੀ ਪਾਰਟੀ ਨਾਲ ਨਾਲ ਜੁੜੇ ਰਹੇ ਹਨ ਅਤੇ ਅੱਜ ਉਨ੍ਹਾਂ ਦੀ ਘਰ ਵਾਪਸੀ ਹੋਈ ਹੈ।

Leave a Reply

Your email address will not be published. Required fields are marked *

Back to top button