ਕਬੱਡੀ ਖਿਡਾਰੀ ਸੰਦੀਪ ਅੰਬੀਆਂ ਦੀ ਪਤਨੀ ਆਈ ਸਾਹਮਣੇ ਕਿਹਾ, ਅਜੇ ਇਨਸਾਫ ਨੀਂ ਮਿਲਿਆ, ਮਾਸਟਰਮਾਈਂ ਸ਼ਰੇਆਮ ਘੁੰਮ ਰਹੇ

ਜਲੰਧਰ / ਚਾਹਲ / ਸੀਮਾ ਸ਼ਰਮਾ
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ ‘ਚ ਪੁਲਿਸ ਨੇ ਵੱਡੀ ਕਰਵਾਈ ਕਰਦਿਆਂ ਸੁਰਜਨ ਚੱਠਾ ਨੂੰ ਗ੍ਰਿਫ਼ਤਾਰ ਕੀਤਾ ਹੈ । ਜਿਸ ਤੋਂ ਬਾਅਦ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਸੋਸ਼ਲ ਮੀਡੀਆ ‘ਤੇ ਲਾਈਵ ਹੋਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੀ ਹੋ ਕਿ ਪਿਛਲੇ ਸਾਲ ਸਾਡੇ ਪਰਿਵਾਰ ਤੇ ਕਬੱਡੀ ਜਗਤ ਨਾਲ ਬਹੁਤ ਮਾੜੀ ਦੁਰਘਟਨਾ ਵਾਪਰੀ ਸੀ। ਜਿਸਨੂੰ ਕੋਈ ਭੁਲਾ ਨਹੀਂ ਸਕਿਆ ਹੈ।ਸੁਰਜਨ ਚੱਠਾ ਦੀ ਗ੍ਰਿਫਤਾਰੀ ਉਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ, ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੱਠਾ ਦੀ ਗ੍ਰਿਫ਼ਤਾਰੀ ਨਾਲ ਸਾਨੂੰ ਸੰਦੀਪ ਦੇ ਇਨਸਾਫ ਦੀ ਪਹਿਲੀ ਪੌੜੀ ‘ਤੇ ਪੈਰ ਰੱਖਣ ਦਾ ਮੌਕਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜੋ ਬਾਕੀ ਦੇ ਮਾਸਟਰਮਾਈਂ ਸ਼ਰੇਆਮ ਘੁੰਮ ਰਹੇ ਹਨ
ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਦੋਂ ਅਸੀਂ ਸੰਦੀਪ ਨੰਗਲ ਅੰਬੀਆ ਦੀ ਬਰਸੀ ਮਨਾਉਣ ਪੰਜਾਬ ਆਏ ਸੀ ਤਾਂ ਅਸੀਂ CM ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਸੀ। ਜਿਨ੍ਹਾਂ ਨੇ ਸਾਨੂੰ ਭਰੋਸਾ ਦਵਾਇਆ ਸੀ ਕਿ ਉਨ੍ਹਾਂ ਦੀ ਇਨਸਾਫ ਦਿਵਾਉਣ ਵਿੱਚ ਪੂਰੀ ਮਦਦ ਕੀਤੀ ਜਾਵੇਗੀ। ਜਿਨ੍ਹਾਂ ਦੀ ਬਦੋਲਤ ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਸੁਰਜਨ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੰਦੀਪ ਦੀ ਪਤਨੀ ਰੁਪਿੰਦਰ ਨੇ ਕਿਹਾ ਕਿ ਅਜੇ ਇਨਸਾਫ ਨਹੀਂ ਮਿਲਿਆ ਹੈ।