JalandharPunjab

RTA ਦਫ਼ਤਰ ਦਾ ਕਲਰਕ ਦਿਨੇਸ਼ ਕੁਮਾਰ ਅਤੇ ਸਹਾਇਕ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਜ਼ਿਲ੍ਹਾ ਬਠਿੰਡਾ ਦੇ ਆਰਟੀਏ ਦਫ਼ਤਰ ਵਿੱਚ ਤਾਇਨਾਤ ਕਲਰਕ ਅਤੇ ਉਸ ਦੇ ਨਿੱਜੀ ਸਹਾਇਕ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਦਿਨੇਸ਼ ਕੁਮਾਰ ਅਤੇ ਨਿੱਜੀ ਸਹਾਇਕ ਰਾਜਵੀਰ ਉਰਫ਼ ਰਾਜੂ ਵਜੋਂ ਹੋਈ ਹੈ। ਮੁਲਜ਼ਮ ਹਰੇਕ ਵਾਹਨ ਦੀ ਟੈਕਸ ਵੈਰੀਫਿਕੇਸ਼ਨ ਲਈ ਪ੍ਰਤੀ ਫਾਈਲ 100 ਰੁਪਏ ਵਸੂਲਦੇ ਸਨ।

 

ਅਧਿਕਾਰੀਆਂ ਦੇ ਅਨੁਸਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਉਨ੍ਹਾਂ ਤੋਂ ਪੈਸੇ ਮੰਗਣ ਦੀ ਆਡੀਓ ਵੀ ਰਿਕਾਰਡ ਕੀਤੀ ਗਈ ਸੀ, ਜਿਸ ਤੋਂ ਬਾਅਦ ਅੱਜ ਕਾਰਵਾਈ ਕਰਦਿਆਂ ਡੀਐਸਪੀ ਵਿਜੀਲੈਂਸ ਸੰਦੀਪ ਸਿੰਘ ਅਤੇ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਕਲਰਕ ਦਿਨੇਸ਼ ਅਤੇ ਉਸ ਦੇ ਨਿੱਜੀ ਸਹਾਇਕ ਰਾਜੂ ਨੂੰ ਸੀ. ਨੂੰ ਸਥਾਨਕ ਮਿੰਨੀ ਸਕੱਤਰੇਤ ਦੇ ਦੂਜੇ ਦਫਤਰ ਤੋਂ ਗ੍ਰਿਫਤਾਰ ਕੀਤਾ ਹੈ। ਮਿੰਨੀ ਸਕੱਤਰੇਤ ਦੀ ਦੂਜੀ ਮੰਜ਼ਿਲ ਸਥਿਤ ਆਰ.ਟੀ.ਏ ਦਫਤਰ ‘ਚ ਬੈਠ ਕੇ ਇਕ ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

Back to top button