
ਜਲੰਧਰ/ ਐਸ ਐਸ ਚਾਹਲ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਇਤਿਹਾਸਿਕ ਜਿੱਤ ਹਾਂਸਲ ਕਰ ਲਈ ਹੈ। ਓਨਾ ਨੂੰ 300344 ਵੋਟਾਂ ਹਾਂਸਲ ਕੀਤੀਆਂ ਹਨ , ਦੂਜੇ ਸਥਾਨ ‘ਤੇ ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਨੂੰ 242372 ਵੋਟਾਂ ਮਿਲਿਆ ਹਨ । ਤੀਜੇ ਨੰਬਰ ‘ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਡਾ ਸੁਖਵਿੰਦਰ ਸੁਖੀ ਨੂੰ 156392 ਵੋਟਾਂ ਮਿਲਿਆ ਹਨ ਅਤੇ ਚੌਥੇ ਨੰਬਰ ‘ਤੇ ਭਾਜਪਾ ਦੇ ਇੰਦਰ ਇਕਬਾਲ ਸਿੰਘ ਨੂੰ 134166 ਵੋਟਾਂ ਮਿਲਿਆ ਹਨ ।

ਖਾਸ ਗੱਲ ਇਹ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਦੇ ਸਾਬਕਾ ਵਿਧਾਇਕ ਹਨ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਾਂਗਰਸ ਪਾਰਟੀ ਤੋਂ ਹੀ ਕੀਤੀ ਸੀ। ਹਾਲਾਂਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ। ਦੱਸ ਦੇਈਏ ਕਿ ਰਿੰਕੂ 1990 ਵਿੱਚ NSUI ਦਾ ਸਰਗਰਮ ਮੈਂਬਰ ਰਿਹਾ ਹੈ। 1992 ਵਿੱਚ ਅਕਾਲੀ ਦਲ ਦੀਆਂ ਉਪ ਚੋਣਾਂ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਨੌਜਵਾਨਾਂ ਨੂੰ ਚੋਣਾਂ ਲਈ ਤਿਆਰ ਕੀਤਾ ਅਤੇ ਬੂਥ ਲੈਵਲ ਵਰਕਰ ਵਜੋਂ ਕੰਮ ਕੀਤਾ।


ਇਸ ਤੋਂ ਬਾਅਦ ਸਾਲ 994 ਵਿਚ ਸੁਸ਼ੀਲ ਰਿੰਕੂ ਡੀਏਵੀ ਕਾਲਜ ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਦੀ ਕਲਚਰਲ ਸੁਸਾਇਟੀ ਦੇ ਪ੍ਰਧਾਨ ਚੁਣੇ ਗਏ। ਸਾਲ 2002 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਵਰਕਰ ਵਜੋਂ ਕੰਮ ਕੀਤਾ। ਇਸ ਤੋਂ ਬਾਅਦ ਉਹ ਸੀਨੀਅਰ ਕਾਂਗਰਸੀ ਆਗੂਆਂ ਦੀਆਂ ਨਜ਼ਰਾਂ ਵਿੱਚ ਆ ਗਿਆ। ਉਸਨੇ 2006 ਵਿੱਚ ਨਗਰ ਨਿਗਮ ਦੀ ਚੋਣ ਲੜੀ ਅਤੇ ਇੱਕ ਕਾਰਪੋਰੇਟਰ ਚੁਣਿਆ ਗਿਆ। ਉਹ 2500 ਵੋਟਾਂ ਨਾਲ ਜਿੱਤ ਗਏ।







