
ਉੱਚ ਸੁਰੱਖਿਆ ਵਾਲੀ ਜੇਲ੍ਹ ਵਿਚ ਬੰਦ 50 ਦੇ ਕਰੀਬ ਕੈਦੀ ਭੁੱਖ-ਹੜਤਾਲ ‘ਤੇ ਬੈਠੇ ਹਨ। ਬਠਿੰਡਾ ਜੇਲ੍ਹ ‘ਚ 3 ਦਿਨਾਂ ਤੋਂ ਉਹ ਬੈਰਕਾਂ ‘ਚ ਟੀ.ਵੀ. ਲਗਾਉਣ ਦੀ ਮੰਗ ਕਰ ਰਹੇ ਹਨ। ਇਨ੍ਹਾਂ ਵਿਚ ਨਾਭਾ ਜੇਲ੍ਹ ਬਰੇਕ ਕਾਂਡ ਵਿਚ ਨਾਮਜ਼ਦ ਮੁਲਜ਼ਮਾਂ ਸਮੇਤ ਹੋਰ ਕੈਦੀ ਸ਼ਾਮਲ ਹਨ, ਜਿਸ ‘ਚ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਹੋਰ ਕੈਦੀਆਂ ਨੇ ਜੇਲ ਪ੍ਰਸ਼ਾਸਨ ਤੋਂ ਉਨ੍ਹਾਂ ਦੀਆਂ ਬੈਰਕਾਂ ‘ਚ ਟੀ.ਵੀ. ਲਗਾਉਣ ਦੀ ਕੀਤੀ ਹੈ ਪਰ ਜੇਲ੍ਹ ਪ੍ਰਸ਼ਾਸਨ ਨੇ ਕੈਦੀਆਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ।
ਕੈਦੀ ਗੁਰਪ੍ਰੀਤ ਸਿੰਘ ਦੇ ਪਿਤਾ ਜਗੀਰ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਨਾਲ ਫੋਨ ’ਤੇ ਗੱਲ ਕੀਤੀ। ਪੁੱਤਰ ਨੇ ਦੱਸਿਆ ਕਿ ਸਵੇਰ ਤੋਂ ਲੈ ਕੇ ਰਾਤ ਤੱਕ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਨੂੰ ਟੀਵੀ ਦਾ ਪ੍ਰਬੰਧ ਕਰਨ ਲਈ ਕਿਹਾ ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ।
ਉਨ੍ਹਾਂ ਕਿਹਾ ਕਿ ਉਹ ਚਿੰਤਤ ਹੈ ਕਿਉਂਕਿ ਉਸ ਦਾ ਪੁੱਤਰ ਅਤੇ ਹੋਰ ਕੈਦੀ ਪਿਛਲੇ 3 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਹੈ ਕਿ ਕੈਦੀਆਂ ਦੀਆਂ ਬੈਰਕਾਂ ਵਿੱਚ ਟੀਵੀ ਲਗਾਇਆ ਜਾਵੇ ਤਾਂ ਜੋ ਉਸ ਦਾ ਪੁੱਤਰ ਅਤੇ ਹੋਰ ਕੈਦੀ ਆਪਣੀ ਭੁੱਖ ਹੜਤਾਲ ਖ਼ਤਮ ਕਰ ਸਕਣ।
ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਐਂਟਰੀ ਲਈ ਜਲੰਧਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ – ਹਰਪਾਲ ਚੀਮਾ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਇਤਿਹਾਸਕ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਜਿੱਤ ਲਈ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ ਹੈ।
ਸ਼ਨੀਵਾਰ ਨੂੰ ਨਤੀਜਿਆਂ ਤੋਂ ਬਾਅਦ ਜਲੰਧਰ ‘ਚ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੁਸ਼ੀਲ ਰਿੰਕੂ ਨੂੰ ਜਿਤਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਕੰਮ ‘ਤੇ ਮੋਹਰ ਲਾ ਦਿੱਤੀ ਹੈ। ਲੋਕਾਂ ਨੇ ਪਿਛਲੇ ਇੱਕ ਸਾਲ ਦੌਰਾਨ ‘ਆਪ’ ਸਰਕਾਰ ਵੱਲੋਂ ਬਣਾਏ ਮੁਹੱਲਾ ਕਲੀਨਿਕ, ਸਕੂਲ ਆਫ਼ ਐਮੀਨੈਂਸ, 300 ਯੂਨਿਟ ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇ ਆਧਾਰ ‘ਤੇ ਵੋਟਾਂ ਪਾਈਆਂ। ਵਿੱਤ ਮੰਤਰੀ ਹਰਪਾਲ ਚੀਮਾ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈ.ਟੀ.ਓ., ਹਰਜੋਤ ਬੈਂਸ, ਕੁਲਦੀਪ ਸਿੰਘ ਧਾਲੀਵਾਲ, ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਰਮਨ ਅਰੋੜਾ, ਮਨਵਿੰਦਰ ਸਿੰਘ ਗਿਆਸਪੁਰਾ, ਸ਼ੈਰੀ ਕਲਸੀ, ਡੀਸੀਪੀ ਬਲਕਾਰ ਸਿੰਘ, ਇੰਦਰਜੀਤ ਕੌਰ ਮਾਨ, ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ‘ਆਪ’ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮੰਗਲ ਸਿੰਘ ਅਤੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਹਾਜ਼ਰ ਸਨ।