
Kerala nurse Nimisha Priya’s execution in Yemen cancelled
ਯਮਨ ਦੀ ਸਰਕਾਰ ਨੇ ਕੇਰਲ ਦੀ ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਭਾਰਤ ਦੇ ਕੰਥਾਪੁਰਮ ਏ.ਪੀ. ਦੇ ਗ੍ਰੈਂਡ ਮੁਫਤੀ ਅਬੂਬਕਰ ਮੁਸਲਿਆਰ ਦੇ ਦਫ਼ਤਰ ਵੱਲੋਂ ਦਿੱਤੀ ਗਈ ਹੈ।
ਦਫ਼ਤਰ ਵੱਲੋਂ ਇੱਕ ਬਿਆਨ ਵਿੱਚ ਕਿਹਾ ਗਿਆ, “ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਰੱਦ ਕਰ ਦਿੱਤੀ ਗਈ ਹੈ, ਜਿਸਨੂੰ ਪਹਿਲਾਂ ਅਸਥਾਈ ਤੌਰ ‘ਤੇ ਨਿਲੰਬਤ ਕੀਤਾ ਗਿਆ ਸੀ।” ਖ਼ਬਰ ਏਜੰਸੀ ANI ਮੁਤਾਬਕ, ਮੁਸਲਿਆਰ ਦੇ ਦਫ਼ਤਰ ਨੇ ਕਿਹਾ, “ਇਸ ਤੋਂ ਪਹਿਲਾਂ ਯਮਨ ਦੀ ਰਾਜਧਾਨੀ ਸਨਾ ਵਿੱਚ ਹੋਈ ਇਕ ਉੱਚ ਪੱਧਰੀ ਮੀਟਿੰਗ ਵਿੱਚ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਸੀ। ਹਾਲਾਂਕਿ ਹੁਣ ਇਕ ਨਵੇਂ ਫ਼ੈਸਲੇ ‘ਚ ਉਸ ਦੀ ਸਜ਼ਾ ਨੂੰ ਪੂਰੀ ਤਰ੍ਹਾਂ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।








