JalandharPoliticsPunjab

CM ਮਾਨ ਵਲੋਂ ਸਾਬਕਾ CM ਚੰਨੀ ਦੇ ਮਾਮਲੇ ‘ਚ ਵੱਡਾ ਧਮਾਕਾ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਦਿੱਤਾ ਝਟਕਾ

ਚੰਡੀਗੜ੍ਹ / ਜੇ ਐਸ ਮਾਨ/ ਚਾਹਲ

ਪੰਜਾਬ ਕੈਬਨਿਟ ‘ਚ ਕੀਤੇ ਫ਼ੇਰਬਦਲ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਝਟਕਾ ਦੇ ਦਿੱਤਾ ਹੈ। ਭਗਵੰਤ ਮਾਨ ਸਰਕਾਰ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਦੋ ਅਹਿਮ ਵਿਭਾਗ ਪੇਂਡੂ ਵਿਕਾਸ ਤੇ ਪੰਚਾਇਤ ਤੇ ਖੇਤੀਬਾੜੀ ਵਾਪਸ ਲੈ ਲਏ ਹਨ। ਉਨ੍ਹਾਂ ਨੂੰ ਹੁਣ ਐਨਆਰਆਈ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਦਿੱਤਾ ਗਿਆ ਹੈ।

ਕੈਬਨਿਟ ਦੇ ਵਿਸਥਾਰ ਮਗਰੋਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਹਾਸਲ ਜਾਣਕਾਰੀ ਅਨੁਸਾਰ ਨਵੇਂ ਬਣੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਿੱਤਾ ਗਿਆ ਹੈ। ਪਹਿਲਾਂ ਇਹ ਵਿਭਾਗ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ।

ਇਸ ਤੋਂ ਇਲਾਵਾ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ, ਕੁਲਦੀਪ ਸਿੰਘ ਧਾਲੀਵਾਲ ਨੂੰ ਐਨਆਰਆਈ ਮਾਮਲੇ ਤੇ ਪ੍ਰਬੰਧਕੀ ਸੁਧਾਰ, ਗੁਰਮੀਤ ਸਿੰਘ ਮੀਤ ਹੇਅਰ ਨੂੰ ਜਲ ਸਰੋਤ ਵਿਭਾਗ ਸੌਂਪਿਆ ਗਿਆ ਹੈ। ਇਸ ਦੇ ਇਲਾਵਾ ਲਾਲਜੀਤ ਸਿੰਘ ਭੁੱਲਰ ਨੂੰ ਟ੍ਰਾਂਸਪੋਰਟ ਦੇ ਨਾਲ ਪੰਚਾਇਤੀ ਵਿਭਾਗ ਦਿੱਤਾ ਗਿਆ ਹੈ।

ਚੰਨੀ ਨੂੰ ਦਿੱਤਾ ਅਲਟੀਮੇਟਮ ਖਤਮ, CM ਮਾਨ ਨੇ ਕੀਤਾ ਵੱਡਾ ਧਮਾਕਾ, ਲੋਕਾਂ ਸਾਹਮਣੇ ਲਿਆਂਦਾ ਕ੍ਰਿਕਟਰ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੇ ਅਲਟੀਮੇਟਮ ਦਾ ਸਮਾਂ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕ੍ਰਿਕਟਰ ਜਸਇੰਦਰ ਸਿੰਘ ਨੂੰ ਮੀਡਿਆ ਸਾਹਮਣੇ ਜਨਤਕ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ ਨਾਲ ਬੈਠੇ ਖਿਡਾਰੀ ਬਾਰੇ ਦੱਸਿਆ ਕਿ ਇਸ ਦਾ ਨਾਂ ਜਸਇੰਦਰ ਸਿੰਘ ਹੈ।
ਉਨ੍ਹਾਂ ਦੱਸਿਆ ਕਿ ਕ੍ਰਿਕਟਰ ਜਸਇੰਦਰ ਤੋਂ ਨੌਕਰੀ ਬਦਲੇ 2 ਕਰੋੜ ਰੁਪਏ ਮੰਗੇ ਗਏ ਸਨ। ਜਸਇੰਦਰ IPL ਪੰਜਾਬ ਦੀ ਟੀਮ ‘ਚ ਖਿਡਾਰੀ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਪੈਸੇ ਮੰਗਣ ਦੇ ਇਲਜ਼ਾਮ ਲਗਾਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਹੁਣ ਜਸਇੰਦਰ ਨੂੰ ਬਣਦੀ ਨੌਕਰੀ ਦੇਵਾਂਗੇ।

ਚਰਨਜੀਤ ਚੰਨੀ ਦਾ ਜਵਾਬ , CM ਵੱਲੋਂ ਲਾਏ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਿਆ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  (Charanjit Singh Channi ) ਨੇ CM ਮਾਨ ਦੇ ਸਬੂਤਾਂ ‘ਤੇ ਸਫਾਈ ਦਿੰਦਿਆਂ ਕਿਹਾ ਕਿ ਕ੍ਰਿਕਟਰ ਜਸਇੰਦਰ ਸਿੰਘ ਨੌਕਰੀ ਦਾ ਹੱਕਦਾਰ ਨਹੀਂ ਸੀ ,ਇਸ ਕਰਕੇ ਨੌਕਰੀ ਨਹੀਂ ਦਿੱਤੀ।

ਚੰਨੀ ਨੇ ਅੱਗੇ ਕਿਹਾ ਕਿ ਜੇਕਰ ਕ੍ਰਿਕਟ ਖ਼ਿਡਾਰੀ ਜਸਇੰਦਰ ਸਿੰਘ ਜੋ ਕਿ ਮੇਰੇ ’ਤੇ ਝੂਠੇ ਇਲਜ਼ਾਮ ਲਗਾ ਰਿਹਾ ਹੈ, ਨੂੰ ਪਤਾ ਸੀ ਕਿ ਉਸਦਾ ਕੇਸ ਬਿਲਕੁੱਲ ਠੀਕ ਹੈ ਅਤੇ ਉਸਦੀ ਨੌਕਰੀ ਬਣਦੀ ਹੈ ਤਾਂ ਉਹ ਪਿਛਲੇ ਡੇਢ ਸਾਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਉਂ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਅਸਲੀ ਗੱਲ ਇਹ ਹੋ ਸਕਦੀ ਹੈ ਕਿ ਉਹ ਭਗਵੰਤ ਮਾਨ ਕੋਲ ਆਇਆ ਹੋਵੇਗਾ ਤੇ ਉਨ੍ਹਾਂ ਕਹਿ ਦਿੱਤਾ ਹੋਣਾ ਨੌਕਰੀ ਦੇ ਦਿੰਦੇ ਹਾਂ ਵੀ ,ਇਸ ਤਰ੍ਹਾਂ ਕਰਨਾ ਪਵੇਗਾ। ਚੰਨੀ ਨੇ ਅੱਗੇ ਕਿਹਾ ਕਿ ਇਕ ਸੋਚੀ ਸਮਝੀ ਸ਼ਾਜਿਸ਼ ਤਹਿਤ ਇਹ ਸਭ ਕੁੱਝ ਕੀਤਾ ਜਾ ਰਿਹਾ ਹੈ।
ਉਨ੍ਹਾਂ ਇਕ ਲਿੰਕ ਦਿਖਾਉਂਦੇ ਹੋਏ ਕਿਹਾ ਕਿ ਇਹ ਬੰਦਾ ਪਹਿਲਾਂ ਅਦਾਲਤ ਗਿਆ ਸੀ, ਜਿਸ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਹਾਈਕੋਰਟ ਵਿੱਚ ਵੀ ਇਸ ਸਬੰਧੀ ਅਪੀਲ ਕੀਤੀ ਗਈ ਸੀ, ਜੋ ਰੱਦ ਹੋ ਗਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ ਲਗਾਉਣ ਵਾਲੇ ਨੇ ਹੁਣ ਵੀ ਅਦਾਲਤ ਵਿੱਚ ਅਪੀਲ ਪਾ ਕੇ ਕੇਸ ਵਾਪਸ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ,ਉਸ ਨੂੰ ਕਿਵੇਂ ਨੌਕਰੀ ਦੇ ਦੇਵਾਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੇਰੇ ਖਿਲਾਫ ਝੂਠਾ ਬੰਦਾ ਖੜ੍ਹਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੈਂ ਕਦੇ ਕਿਸੇ ਨੂੰ ਨਹੀਂ ਕਿਹਾ ਕਿ ਤੁਸੀਂ ਮੇਰੇ ਭਾਣਜੇ ਜਾਂ ਭਤੀਜੇ ਨੂੰ ਮਿਲੋ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਭਤੀਜੇ ਦਾ ਸਾਰਾ ਪਰਿਵਾਰ ਡਾਕਟਰ ਹੈ ਅਤੇ ਖ਼ੁਦ ਮੇਰਾ ਭਤੀਜਾ ਵੀ ਡਾਕਟਰ ਦੀ ਨੌਕਰੀ ਕਰ ਰਿਹਾ ਹੈ ਅਤੇ ਉਹ ਉਸ ਸਮੇਂ ਵੀ ਨੌਕਰੀ ਕਰ ਰਿਹਾ ਸੀ। ਇਸ ਪੜ੍ਹਨ ਲਿਖਣ ਵਾਲੇ ਮੁੰਡੇ ਸਮੇਤ ਹੁਣ ਮਾਨ ਸਰਕਾਰ ਨੇ ਮੇਰੇ ਪਰਿਵਾਰ ਨੂੰ ਵੀ ਬਦਨਾਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਸਨ ਸਿਰਫ ਉਸ ਦਿਨ ਆਇਆ ਜਿਸ ਦਿਨ ਮੈਂ ਸਹੁੰ ਚੁੱਕੀ ਹੈ, ਉਸ ਤੋਂ ਬਾਅਦ ਨਹੀਂ ਆਇਆ।
ਚੰਨੀ ਨੇ ਅੱਗੇ ਕਿਹਾ ਕਿ ਕਾਂਗਰਸ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ। ਬਤੌਰ ਸੀਐਮ ਬਹੁਤ ਸਾਰੇ ਲੋਕਾਂ ਨਾਲ ਮੇਰੀਆਂ ਫੋਟੋਆਂ ਹਨ। ਉਨ੍ਹਾਂ ਕਿਹਾ ਕਿ ਨੌਕਰੀ ਬਦਲੇ ਮੈਨੂੰ ਬਦਨਾਮ ਕਰਨ ਦੀ ਸ਼ਰਤ ਰੱਖੀ ਗਈ ਹੋਵੇਗੀ ਅਤੇ ਭਗਵੰਤ ਮਾਨ ਨੇ ਸ਼ਰਤ ਰੱਖ ਕੇ ਇਲਜ਼ਾਮ ਲਗਵਾਏ ਹਨ। ਸੀਐਮ ਦੀ ਮਨਸ਼ਾ ਮੈਨੂੰ ਬਦਨਾਮ ਕਰਨ ਦੀ ਹੈ। ਮੈਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਚੰਨੀ ਦਾ ਭਤੀਜਾ ਜਸ਼ਨ ਵੀ ਨਾਲ ਮੌਜੂਦ ਸੀ।

Leave a Reply

Your email address will not be published.

Back to top button