
ਭਾਰਤੀ ਅਮਰੀਕੀ ਅਜੈ ਬੰਗਾ ਨੇ ਸ਼ਨੀਵਾਰ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੇ ਨਾਲ ਉਹ ਦੋ ਕੌਮਾਂਤਰੀ ਵਿੱਤੀ ਸੰਸਥਾਵਾਂ ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ ਐੱਮ ਐੱਫ) ਦੇ ਮੁਖੀ ਬਣਨ ਵਾਲੇ ਪਹਿਲੇ ਸਿੱਖ ਤੇ ਗੈਰ-ਗੋਰੇ ਹਨ। 3 ਮਈ ਨੂੰ ਵਿਸ਼ਵ ਬੈਂਕ ਦੇ ਕਾਰਜਕਾਰੀ ਨਿਰਦੇਸ਼ਕਾਂ ਨੇ ਬੰਗਾ ਨੂੰ ਵਿਸ਼ਵ ਬੈਂਕ ਦਾ 14ਵਾਂ ਪ੍ਰਧਾਨ ਚੁਣਿਆ ਸੀ।