Punjab

ਹਰਪ੍ਰੀਤ ਕੌਰ ਨੇ ਕੈਨੇਡਾ ਪੁਲਿਸ ‘ਚ ਭਰਤੀ ਹੋ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ

ਫਰੀਦਕੋਟ ਦੇ ਪਿੰਡ ਬੁਰਜ ਹਰੀਕਾ ਦੀ ਧੀ ਹਰਪ੍ਰੀਤ ਕੌਰ ਨੇ ਵਿਦੇਸ਼ ਵਿਚ ਜਾ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਹਰਪ੍ਰੀਤ ਕੌਰ ਨੇ ਕੈਨੇਡਾ ਦੀ ਟੋਰਾਂਟੋ ਪੁਲਿਸ ਵਿਚ ਭਰਤੀ ਹੋ ਕੇ ਆਪਣੇ ਮਾਪਿਆਂ ਦੇ ਨਾਲ-ਨਾਲ ਪੂਰੇ ਪੰਜਾਬ ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਹਰਪ੍ਰੀਤ ਕੌਰ ਨੇ ਕਿਹਾ ਕਿ ਕੈਨੇਡਾ ਪੁਲਿਸ ਵਿਚ ਭਰਤੀ ਹੋਣ ਲਈ ਉਸ ਦੇ ਮਾਪਿਆਂ ਨੇ ਹਮੇਸ਼ਾ ਹੀ ਉਸ ਨੂੰ ਹੱਲਾਸ਼ੇਰੀ ਦੇ ਕੇ ਅੱਗੇ ਤੋਰਿਆ ਅਤੇ ਹਰ ਕਦਮ ਸਹਿਯੋਗ ਦਿੱਤਾ। ਹਰਪ੍ਰੀਤ ਕੌਰ ਬਰਾੜ ਮੁੱਢਲੀ ਪੜ੍ਹਾਈ ਕਰਨ ਤੋਂ ਬਾਅਦ ਉੱਚ ਵਿੱਦਿਆ ਹਾਸਿਲ ਕਰਨ ਕੈਨੇਡਾ ਚਲੀ ਗਈ ਸੀ। ਉੱਥੇ ਆਪਣੀ ਲਗਨ ਅਤੇ ਮਿਹਨਤ ਨਾਲ ਉੱਚ ਵਿੱਦਿਆ ਪ੍ਰਾਪਤ ਕਰ ਕੇ ਕੈਨੇਡਾ ਦੀ ਟੋਰਾਂਟੋ ਪੁਲਿਸ ਵਿੱਚ ਭਰਤੀ ਹੋ ਗਈ ਹੈ। ਦੂਜੇ ਪਾਸੇ ਹਰਪ੍ਰੀਤ ਕੌਰ ਦੇ ਪਿਤਾ ਡਾ. ਸਤਨਾਮ ਸਿੰਘ ਨੇ ਵੀ ਆਪਣੀ ਧੀ ਦੀ ਇਸ ਵਿਲੱਖਣ ਪ੍ਰਾਪਤੀ ‘ਤੇ ਅਥਾਹ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ।

One Comment

Leave a Reply

Your email address will not be published. Required fields are marked *

Back to top button