Punjab

 ਮਲੋਟ ‘ਚ ਲੁਟੇਰੇ ਡਾਕਟਰ ਦਾ ਕਤਲ ਤੋਂ ਬਾਅਦ ਨਕਦੀ ਲੈ ਕੇ ਫਰਾਰ

 ਮਲੋਟ/ ਲੁਟੇਰਿਆਂ ਨੇ ਡਾਕਟਰ ਦਾ ਕਤਲ ਕਰ ਦਿੱਤਾ। ਘਰ ਵਿਚ ਕਤਲ ਤੋਂ ਬਾਅਦ ਨਕਦੀ ਲੈ ਕੇ ਫਰਾਰ ਹੋ ਗਏ। ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ, ਜਿਸ ਦੌਰਾਨ ਉਸਦੀ ਮੌਤ ਹੋ ਗਈ।

ਘਰ ਵਿਚ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਹਥਿਆਰਾਂ ਦੀ ਨੋਕ ਉਤੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਦੱਸ ਦਈਏ ਕਿ ਨੇੜਲੇ ਪਿੰਡ ਬੁਰਜ ਸਿੱਧਵਾਂ ਵਿਖੇ ਬੀਤੀ ਰਾਤ ਲੁਟੇਰਿਆਂ ਨੇ ਘਰ ਵਿਚ ਵੜ ਕੇ ਇਕ ਡਾਕਟਰ ਦਾ ਕਤਲ ਕਰ ਦਿੱਤਾ। ਮ੍ਰਿਤਕ ਡਾਕਟਰ ਦੀ ਪਛਾਣ ਸੁਖਵਿੰਦਰ ਸਿੰਘ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਤਿੰਨ ਲੁਟੇਰਿਆਂ ਨੇ ਮੂੰਹ ਬੰਨ੍ਹੇ ਹੋਏ ਸਨ ਅਤੇ ਪਰਿਵਾਰ ਕੋਲੋਂ 5 ਲੱਖ ਰੁਪਏ ਦੀ ਮੰਗ ਕੀਤੀ।

Back to top button