PunjabReligious

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲ੍ਹਣ ਵਿਖੇ ਸ਼ਹੀਦੀ ਜੋੜ ਮੇਲੇ ‘ਚ ਕਰਵਾਇਆ ਖੇਡ ਮੇਲਾ, ਅੱਜ ਵਿਸ਼ਾਲ ਧਾਰਮਿਕ ਦੀਵਾਨ

ਜੋੜ ਮੇਲੇ ਦੇ ਦੂਸਰੇ ਦਿਨ ਆਮ ਆਦਮੀ ਪਾਰਟੀ ਦੇ ਐੱਮਪੀ ਸੁਸ਼ੀਲ ਕੁਮਾਰ ਰਿੰਕੂ ਗੁਰੂ ਘਰ ਵਿਖੇ ਹੋਏ ਨਤਮਸਤਕ 

ਜਲੰਧਰ / ਐਸ ਐਸ ਚਾਹਲ

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ, ਪਿੰਡ ਤੱਲ੍ਹਣ ਜਲੰਧਰ ਵਿਖੇ 72ਵਾਂ ਸ਼ਹੀਦੀ ਜੋੜ ਮੇਲਾ ਦੇਸ਼-ਵਿਦੇਸ਼ ਦੀ ਸਮੂਹ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ , ਜੋੜ ਮੇਲੇ ਦੇ ਦੂਸਰੇ ਦਿਨ ਆਮ ਆਦਮੀ ਪਾਰਟੀ ਦੇ ਐੱਮਪੀ ਸੁਸ਼ੀਲ ਕੁਮਾਰ ਰਿੰਕੂ, ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਜਗਰੂਪ ਸਿੰਘ ਸੇਖਵਾਂ ਤੇ ਉੱਘੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਗੁਰੂ ਘਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਗੁਰੂਘਰ ਦੇ ਰਿਸੀਵਰ ਨਾਇਬ ਤਹਿਸੀਲਦਾਰ ਆਦਮਪੁਰ ਓਂਕਾਰ ਸਿੰਘ ਸੰਘਾ, ਗੁਰੂਘਰ ਦੇ ਮੈਨੇਜਰ ਬਲਜੀਤ ਸਿੰਘ ਤੇ ਮੈਨੇਜਰ ਹਰਪ੍ਰਰੀਤ ਸਿੰਘ ਵੀ ਹਾਜ਼ਰ ਸਨ। ਗੁਰੂਘਰ ਵਿਖੇ ਨਤਮਸਤਕ ਹੋਣ ਉਪਰੰਤ ਸੁਸ਼ੀਲ ਰਿੰਕੂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ‘ਚ ਵੀ ਸ਼ਿਰਕਤ ਕੀਤੀ।

ਐੱਮਪੀ ਜਲੰਧਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਖੇਡਾਂ ਇਨਸਾਨ ਨੂੰ ਸਰੀਰਕ ਪੱਖੋਂ ਹੀ ਨਹੀਂ ਬਲਕਿ ਮਾਨਸਿਕ ਪੱਖੋਂ ਵੀ ਮਜ਼ਬੂਤ ਬਣਾਉਂਦੀਆਂ ਹਨ। ਇਸ ਮੌਕੇ ‘ਪੰਜਾਬੀ ਜਾਗਰਣ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕੀ ਅਜੋਕੇ ਸਮੇਂ ‘ਚ ਗਲਤਾਨ ਹੁੰਦੀ ਜਾ ਰਹੀ ਪੰਜਾਬ ਦੀ ਜਵਾਨੀ ਨੂੰ ਜੇਕਰ ਬਚਾਉਣਾ ਹੈ ਤਾਂ ਨੌਜਵਾਨਾਂ ਨੂੰ ਖੇਡਾਂ ਵੱਲ ਤੋਰਨਾ ਹੋਵੇਗਾ ਤੇ ਜਿਸ ਤਰ੍ਹਾਂ ਨਾਲ ਅੱਜ ਤੱਲ੍ਹਣ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੇ ਸਬੰਧ ‘ਚ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ ਇਸ ਤਰ੍ਹਾਂ ਸੂਬੇ ਦੇ ਹਰ ਪਿੰਡ ਤੇ ਹਰ ਕਸਬੇ ‘ਚ ਖੇਡ ਮੇਲੇ ਕਰਵਾਉਣੇ ਜ਼ਰੂਰੀ ਹਨ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜਲਦੀ ਨਵੀਂ ਖੇਡ ਪਾਲਸੀ ਵੀ ਲਿਆ ਰਹੀ ਹੈ।

ਇਸ ਦੌਰਾਨ ਰਿਸੀਵਰ ਓਂਕਾਰ ਸਿੰਘ ਸੰਘਾ, ਅਮਿਤ ਕੁਮਾਰ ਜੱਸੀ ਤੱਲ੍ਹਣ, ਸੁਖਜਿੰਦਰ ਸਿੰਘ ਸੁੱਖੀ, ਕਾਨੂੰਨਗੋ ਸਰਬਜੀਤ ਸਿੰਘ ਤੇ ਖੇਡ ਪ੍ਰਬੰਧਕਾਂ ਵੱਲੋਂ ਐੱਮਪੀ ਸੁਸ਼ੀਲ ਕੁਮਾਰ ਰਿੰਕੂ ਨੂੰ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਤੱਲ੍ਹਣ ਸਾਹਿਬ ਵਿਖੇ ਚਲ ਰਹੇ 72ਵੇਂ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਦੇ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਤੱਲ੍ਹਣ ਸਾਹਿਬ ਜੀ ਦੇ ਰਿਸੀਵਰ ਨਾਇਬ ਤਹਿਸੀਲਦਾਰ ਆਦਮਪੁਰ ਓਂਕਾਰ ਸਿੰਘ ਸੰਘਾ ਨੇ ਦੱਸਿਆ ਕਿ ਦੁਪਹਿਰ 3:30 ਤੋਂ 10:30 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਗਏ, ਜਿਸ ‘ਚ ਬੀਬੀ ਬਲਜੀਤ ਕੌਰ ਜਲੰਧਰ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਤੱਲ੍ਹਣ ਸਾਹਿਬ, ਭਾਈ ਕ੍ਰਿਪਾਲ ਸਿੰਘ ਹਜ਼ੂਰੀ ਕਥਾਵਾਚਕ, ਬੀਬੀ ਜਸਪ੍ਰਰੀਤ ਕੌਰ ਖਾਲਸਾ ਜਲੰਧਰ, ਭਾਈ ਪਰਵਿੰਦਰਪਾਲ ਸਿੰਘ ਕਥਾਵਾਚਕ, ਭਾਈ ਜਸਵਿੰਦਰ ਸਿੰਘ ਜਾਚਕ ਹਜ਼ੂਰੀ ਰਾਗੀ ਗੁਰਦੁਆਰਾ ਤੱਲ੍ਹਣ ਸਾਹਿਬ, ਭਾਈ ਕਰਨ ਸਿੰਘ ਸਹਾਇਕ ਗੰ੍ਥੀ ਸੋਦਰੁ ਰਹਿਰਾਸ ਸਾਹਿਬ, ਭਾਈ ਮਨਜੀਤ ਸਿੰਘ ਹੈੱਡ ਗੰ੍ਥੀ ਤੱਲ੍ਹਣ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਸ਼ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਮਹਾਰਾਜ ਦੀ ਪਵਿੱਤਰ ਬਾਣੀ ‘ਚੋਂ ਗੁਰਬਾਣੀ ਕੀਰਤਨ ਕਰ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ।

Leave a Reply

Your email address will not be published.

Back to top button