
ਅੰਮ੍ਰਿਤਸਰ: ਗਿਆਨੀ ਰਘਬੀਰ ਸਿੰਘ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਸਮਾਗਮ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਕਈ ਪ੍ਰਮੁੱਖ ਧਾਰਮਿਕ ਤੇ ਪੰਥਕ ਜਥੇਬੰਦੀਆਂ ਦੇ ਆਗੂ ਹਾਜ਼ਰ ਹਨ। ਇਸ ਤੋਂ ਬਿਨਾਂ ਸਿੱਖ ਜਥੇਬੰਦੀਆਂ ਸਮੇਤ ਵੱਡੀ ਗਿਣਤੀ ‘ਚ ਸਿੱਖ ਸੰਗਤ ਵੀ ਮੌਜੂਦ ਸੀ।