
ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਲਈ ਚੰਡੀਗੜ੍ਹ, ਪਟਿਆਲਾ ਅਤੇ ਐਸਬੀਐਸ ਨਗਰ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਪੂਰਬੀ ਮਾਲਵੇ ਲਈ ਅਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਦੋਆਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਮੀਹ ਦੇ ਮੱਦੇਨਜ਼ਰ ਪੰਜਾਬ ‘ਚ 13 ਜੁਲਾਈ ਤੱਕ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਸ ਦੌਰਾਨ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਲਗਾਤਾਰ ਮੀਂਹ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬੰਦ ਰਹਿਣਗੇ।








