Punjab

ਫਿਲੌਰ ਪੁਲਿਸ ਅਕੈਡਮੀ ‘ਚ ਗੱਡੀਆਂ ਡੁੱਬੀਆਂ, ਸਥਿਤੀ ਚਿੰਤਾਜਨਕ, MP ਸੁਸ਼ੀਲ ਰਿੰਕੂ ਵੀ ਜੁਟੇ ਬਚਾਅ ਕਾਰਜ ‘ਚ

ਪੂਰਬੀ ਮਾਲਵੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੋਆਬੇ ਲਈ ਯੈਲੋ ਅਲਰਟ ਹੈ, ਜਿਸ ਦੇ ਤਹਿਤ ਆਉਣ ਵਾਲੇ ਕੁਝ ਘੰਟਿਆਂ ‘ਚ ਭਾਰੀ ਬਾਰਿਸ਼ ਹੋਵੇਗੀ। ਸਤਲੁਜ ਦਰਿਆ ਵਿੱਚ ਪਾੜ ਪੈਣ ਕਾਰਨ ਸਥਿਤੀ ਚਿੰਤਾਜਨਕ ਹੋ ਗਈ ਹੈ।

ਦੂਜੇ ਪਾਸੇ ਜ਼ੀਰਕਪੁਰ ਵਿੱਚ ਬੀਤੇ ਸ਼ਨੀਵਾਰ ਤੋਂ ਭਾਰੀ ਮੀਂਹ ਜਾਰੀ ਹੈ।

ਕਈ ਇਲਾਕਿਆਂ ‘ਚ ਪਿਛਲੇ 24 ਘੰਟਿਆਂ ਤੋਂ ਬਿਜਲੀ ਨਹੀਂ ਹੈ। ਬਿਜਲੀ ਨਾ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਹੁਕਮਾਂ ‘ਤੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਵੀ ਕੀਤੀ ਹੈ।

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਭਾਰੀ ਮੀਂਹ ਕਾਰਨ ਬਚਾਅ ਕਾਰਜਾਂ ਅਤੇ ਹੋਰ ਤਿਆਰੀਆਂ ਨੂੰ ਲੈ ਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਈ ਹੈ। ਜਿਸ ਵਿਚ ਪੁਲਿਸ, ਪਾਵਰਕਾਮ, ਪ੍ਰਸ਼ਾਸਨ, ਖੇਤੀਬਾੜੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹੋਏ | ਇਸ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਜ਼ਿਲ੍ਹਿਆਂ ਦੀ ਸਥਿਤੀ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਵਿਧਾਇਕ ਵੀ ਗਰਾਊਂਡ ਜ਼ੀਰੋ ‘ਤੇ ਆ ਗਏ ਹਨ। ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸਰਹਿੰਦ ਵਿੱਚ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਨੂੰ ਬਚਾਉਣ ਲਈ ਟਰੈਕਟਰ ‘ਤੇ ਰਵਾਨਾ ਕੀਤਾ। ਲੋਕਾਂ ਨੂੰ ਟਰਾਲੀਆਂ ਵਿੱਚ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ।

ਇਸ ਦੇ ਨਾਲ ਹੀ ਫਿਲੌਰ ਵਿੱਚ ਪੁਲੀਸ ਟਰੇਨਿੰਗ ਅਕੈਡਮੀ ਨੇੜੇ ਸਤਲੁਜ ਦਰਿਆ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿੱਚ ਵੀ ਦਰਾਰ ਪੈ ਗਈ ਹੈ। ਜਿਸ ਕਾਰਨ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਵਿੱਚ ਪਾਣੀ ਦਾਖਲ ਹੋ ਗਿਆ ਹੈ। ਗੋਲਫ ਕਲੱਬ ਰੇਂਜ ਦੀ ਪਾਰਕਿੰਗ ਵਿੱਚ ਖੜੀਆਂ 250 ਦੇ ਕਰੀਬ ਗੱਡੀਆਂ ਪਾਣੀ ਵਿੱਚ ਡੁੱਬ ਗਈਆਂ। ਪੰਜਾਬ ਪੁਲਿਸ ਦੇ ਜਵਾਨਾਂ ਨੇ ਗੱਡੀਆਂ ਨੂੰ ਬਾਹਰ ਕੱਢਿਆ।

ਪੁਲਿਸ ਅਕੈਡਮੀ ਨੇੜੇ ਸਤਲੁਜ ਦਰਿਆ ਦਾ ਬੰਨ੍ਹ ਟੁੱਟਾ; MP ਸੁਸ਼ੀਲ ਰਿੰਕੂ ਵੀ ਜੁਟੇ ਬਚਾਅ ਕਾਰਜ ‘ਚ

ਤਹਿਸੀਲ ਫਿਲੌਰ ਦੇ ਸਤਲੁਜ ਨੇੜਲੇ ਪਿੰਡ ਖਹਿਰਾ ਬੇਟ ਵਿਖੇ ਪਾਣੀ ਭਰਨ ਕਾਰਨ ਫਸੇ ਲੋਕਾਂ ਬਾਹਰ ਕੱਢਣ ਦੌਰਾਨ ਬਚਾਅ ਅਮਲਾ, ਮੁਲਾਜ਼ਮ ਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਖ਼ੁਦ ਜੁੱਟ ਗਏ। ਇਸ ਦੌਰਾਨ ਐੱਮਪੀ ਰਿੰਕੂ ਇਕ ਛੋਟੇ ਬੱਚੇ ਨੂੰ ਗੋਦੀ ਵਿਚ ਚੁੱਕ ਕੇ ਬਾਹਰ ਲਿਆਏ।

Leave a Reply

Your email address will not be published. Required fields are marked *

Back to top button