
ਜਲੰਧਰ ਨਗਰ ਨਿਗਮ ਦੀ ਨਵੀਂ ਵਾਰਡਬੰਦੀ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਦਿੱਤੀ ਹੈ। ਇਹ ਜਾਣਕਾਰੀ ਕਾਂਗਰਸ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਰਾਜਿੰਦਰ ਬੇਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਵਕੀਲ ਵੱਲੋਂ ਹਾਈ ਕੋਰਟ ਵਾਰਡਬੰਦੀ ਦੌਰਾਨ ਪਾਈਆਂ ਗਈਆਂ ਖਾਮੀਆਂ ਨੂੰ ਲੈ ਕੇ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰ ਦੀ ਨਵੀਂ ਵਾਰਡਬੰਦੀ ਤਹਿਤ ਵਾਰਡਾਂ ਦੀ ਗਿਣਤੀ 80 ਤੋਂ ਵਧਾ ਕੇ 85 ਕਰ ਦਿੱਤੀ ਸੀ। ਜਾਰੀ ਕੀਤੇ ਗਏ ਨਵੀਂ ਵਾਰਡਬੰਦੀ ਦੇ ਨਕਸ਼ੇ ‘ਤੇ ਕਾਂਗਰਸ ਨੇ ਇਤਰਾਜ਼ ਜ਼ਾਹਰ ਕਰਦਿਆਂ ਅਦਾਲਤ ਜਾਣ ਦਾ ਫੈਸਲਾ ਕੀਤਾ ਸੀ।