ਕਾਂਗਰਸੀ MLA ਦੇ ਵਿਧਾਇਕ ਪੁੱਤ ਨੇ JCB ਨਾਲ ਤੋੜਿਆ ਧੁੱਸੀ ਬੰਨ੍ਹ ! ਪੰਜਾਬ ‘ਚ 1179 ਪਿੰਡਾਂ ਨੂੰ ਹੜ੍ਹਾਂ ਨੇ ਲਪੇਟਿਆ
ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੀ ਮੌਜੂਦਗੀ ‘ਚ ਸ਼ੁੱਕਰਵਾਰ ਅੱਧੀ ਰਾਤ ਮਜ਼ਦੂਰਾਂ ਅਤੇ ਪਿੰਡ ਵਾਸੀਆਂ ਨੇ ਜੇ.ਸੀ.ਬੀ ਮਸ਼ੀਨ ਨਾਲ ਪਿੰਡ ਭੜੋਆਣਾ ਨੇੜੇ ਧੁੱਸੀ ਬੰਨ੍ਹ ਨੂੰ ਤੋੜ ਦਿੱਤਾ। ਬੰਨ੍ਹ ਨੂੰ ਤੋੜਨ ਤੋਂ ਪਹਿਲਾਂ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਡਰੇਨੇਜ ਵਿਭਾਗ ਅਤੇ ਪੁਲਿਸ ਨੂੰ ਚੇਤਾਵਨੀ ਦਿੱਤੀ ਕਿ ਵਿਭਾਗ ਆਪ ਹੀ ਬੰਨ੍ਹ ਤੋੜੇ। ਵਿਧਾਇਕ ਨੇ ਕਿਹਾ ਕਿ ਮੇਰਾ ਇਲਾਕਾ ਡੁੱਬ ਰਿਹਾ ਹੈ। ਪ੍ਰਸ਼ਾਸਨ ਬੇਖਬਰ ਹੈ।
ਵਿਧਾਇਕ ਰਾਣਾ ਇੰਦਰ ਪ੍ਰਤਾਪ ਨੇ ਦੋਸ਼ ਲਾਇਆ ਕਿ ਉਨ੍ਹਾਂ ਦਾ ਇਲਾਕਾ ਪਾਣੀ ਵਿੱਚ ਡੁੱਬ ਰਿਹਾ ਹੈ ਅਤੇ ਪ੍ਰਸ਼ਾਸਨ ਇਸ ਲਈ ਕੁਝ ਨਹੀਂ ਕਰ ਰਿਹਾ। ਰਾਤ ਕਰੀਬ 11.30 ਵਜੇ ਉਹ ਜੇਸੀਬੀ ਮਸ਼ੀਨ ਲੈ ਕੇ ਪਿੰਡ ਭੜੋਆਣਾ ਪਹੁੰਚਿਆ।
ਰਾਣਾ ਇੰਦਰਪ੍ਰਤਾਪ ਸਿੰਘ , ਕਾਂਗਰਸੀ ਲੀਡਰ ਅਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਪੁੱਤਰ ਹੈ।
14 ਜ਼ਿਲ੍ਹਿਆਂ ਦੇ 1179 ਪਿੰਡਾਂ ਨੂੰ ਹੜ੍ਹਾਂ ਨੇ ਲਪੇਟਿਆ, 22 ਹਜ਼ਾਰ ਤੋਂ ਵੱਧ ਲੋਕ ਘਰੋਂ ਹੋਏ ਬੇਘਰ
ਪੰਜਾਬ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹੁਣ ਤੱਕ 22 ਹਜ਼ਾਰ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ। ਸਰਕਾਰ ਅਤੇ ਪ੍ਰਸ਼ਾਸਨ ਨੇ ਇਨ੍ਹਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ। ਸਰਕਾਰ ਮੁਤਾਬਕ ਹੁਣ ਤੱਕ 14 ਜ਼ਿਲ੍ਹਿਆਂ ਦੇ 1179 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ।
ਇਸ ਸਮੇਂ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਉਨ੍ਹਾਂ ਵਿੱਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਸ਼ਾਮਲ ਹਨ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ।