Uncategorized
ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸੋਮਵਾਰ ਸਵੇਰੇ 10 ਵਜੇ ਪੇਸ਼ ਹੋਣ ਲਈ ਸੰਮਨ ਜਾਰੀ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ ਕੀਤਾ ਹੈ। ਵਿਜੀਲੈਂਸ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਸੋਮਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਜ਼ੀਲੈਂਸ ਬਠਿੰਡਾ ਵਿਖੇ ਜਾਇਦਾਦ ਸੰਬੰਧੀ ਜਾਂਚ ਕਰ ਰਹੀ ਹੈ।
ਦਰਅਸਲ ‘ਚ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਬਠਿੰਡਾ ‘ਚ ਇਕ ਜਾਇਦਾਦ ਮਾਮਲੇ ‘ਚ ਸੰਮਨ ਜਾਰੀ ਕੀਤਾ ਹੈ ਅਤੇ ਮਨਪ੍ਰੀਤ ਬਾਦਲ ਨੂੰ ਸੋਮਵਾਰ ਨੂੰ ਵਿਜੀਲੈਂਸ ਦਫਤਰ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਮਨਪ੍ਰੀਤ ਬਾਦਲ ਕੋਲ ਕੁਝ ਸਰਕਾਰੀ ਜ਼ਮੀਨ ਹੈ, ਜੋ ਉਸ ਨੇ ਆਪਣੇ ਕਾਰਜਕਾਲ ਦੌਰਾਨ ਵੇਚ ਦਿੱਤੀ ਹੈ। ਵਿਜੀਲੈਂਸ ਨੇ ਇਸ ਜਾਇਦਾਦ ਦੀ ਖਰੀਦ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਹ ਮਾਮਲਾ ਬਠਿੰਡਾ ਦੀ ਜਾਇਦਾਦ ਨਾਲ ਸਬੰਧਤ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਸੋਮਵਾਰ ਨੂੰ ਪੂਰੇ ਦਸਤਾਵੇਜ਼ਾਂ ਸਮੇਤ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਉਸ ‘ਤੇ ਪੁੱਡਾ ਦੀ ਜਾਇਦਾਦ ਘੱਟ ਰੇਟ ‘ਤੇ ਵੇਚਣ ਦਾ ਦੋਸ਼ ਸੀ।