Uncategorized

ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਦੀਆਂ ਤਿਆਰੀ, ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ

ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਤਾਜ਼ਾ ਸਥਿਤੀ ਦੇ ਮੱਦੇਨਜ਼ਰ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਸੰਬੰਧੀ ਉਪ ਮੰਡਲ ਮੈਜਿਸਟਰੇਟ ਨੰਗਲ ਵੱਲੋਂ ਜਾਰੀ ਪੱਤਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਅੱਜ ਸਵੇਰੇ ਦਰਜ ਕੀਤੇ ਗਏ ਅੰਕੜਿਆਂ ਅਨੁਸਾਰ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1651 ਫੁੱਟ ਤੱਕ ਪਹੁੰਚ ਗਿਆ ਹੈ, ਜਦੋਂ ਕਿ ਖ਼ਤਰੇ ਦਾ ਪੱਧਰ 1680 ਫੁੱਟ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅੱਜ ਦੇ ਦਿਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1587 ਫੁੱਟ ਸੀ ਜੋ ਕਿ ਪਿਛਲੇ ਸਾਲ ਨਾਲੋਂ 64 ਫੁੱਟ ਵੱਧ ਹੈ। ਰਾਹਤ ਦੀ ਗੱਲ ਇਹ ਹੈ ਕਿ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਵਾਲੇ ਖੇਤਰ ਤੋਂ 29 ਫੁੱਟ ਹੇਠਾਂ ਹੈ।

ਪੱਤਰ ਵਿਚ ਤਾਜ਼ਾ ਸਥਿਤੀ ਅਨੁਸਾਰ ਭਾਖੜਾ ਡੈਮ ਦੇ ਫਲੱਡ ਗੇਟ ਕਿਸੇ ਵੇਲੇ ਵੀ ਖੋਲ੍ਹੇ ਜਾਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿਚ ਮੈਜਿਸਟਰੇਟ ਨੇ ਬੀਡੀਪੀਓ ਦਫ਼ਤਰ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਦਰਿਆ ਦੇ ਕੰਢੇ ਵਸੇ ਲੋਕਾਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੇ ਹੁਕਮ ਦਿੱਤੇ ਹਨ।

Leave a Reply

Your email address will not be published.

Back to top button