Uncategorized

ਜਲੰਧਰ: ਫਿਲਮੀ ਸਟਾਈਲ ‘ਚ ਟੋਲ ਪਲਾਜ਼ਾ ਦੇ ਮੈਨੇਜਰ ਤੋਂ ਲੁੱਟੇ 23.50 ਲੱਖ, ਹਾਈ ਅਲਰਟ ਜਾਰੀ

ਜਲੰਧਰ ਦੇ ਫਿਲੌਰ ਵਿੱਚ ਲਾਡੋਵਾਲ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਦੀ ਕਾਰ ਨੂੰ ਲੁਟੇਰਿਆਂ ਨੇ ਘੇਰ ਲਿਆ ਅਤੇ ਉਨ੍ਹਾਂ ਕੋਲੋਂ ਕਰੀਬ 23 ਲੱਖ 50 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫਰਾਰ ਹੋ ਗਏ। ਇਸ ਲੁੱਟ ਦੀ  ਵਾਰਦਾਤ ਤੋਂ ਬਾਅਦ ਪੁਲਿਸ ਨੇ ਪੂਰੀ ਸਬ-ਡਵੀਜ਼ਨ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ।

 ਲਾਡੋਵਾਲ ਟੋਲ ਪਲਾਜ਼ੇ ਦੇ ਮੁਲਾਜ਼ਮ ਆਪਣੀ ਬੋਲੈਰੋ ਗੱਡੀ ਵਿੱਚ ਫਿਲੌਰ ਬੈਂਕ ਵਿੱਚ ਨਕਦੀ ਜਮ੍ਹਾਂ ਕਰਵਾਉਣ ਜਾ ਰਹੇ ਸੀ। ਇਸ ਦੌਰਾਨ ਲੁਟੇਰਿਆਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਤੇ ਇਸ ਤੋਂ ਬਾਅਦ ਹਥਿਆਰਾਂ ਦੇ ਦਮ ਉੱਤੇ ਨਗਦੀ ਖੋਹ ਕੇ ਫ਼ਰਾਰ ਹੋ ਗਏ। ਫਿਲਹਾਲ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਬਾਬਤ ਟੋਲ ਪਲਾਜ਼ੇ ਦੇ ਮੁਲਾਜ਼ਮ ਨੇ ਦੱਸਿਆ ਕਿ ਚਿੱਟੇ ਰੰਗ ਦੀ ਬਰੀਜ਼ਾ ਕਾਰ ਉਨ੍ਹਾਂ ਦੀ ਕਾਰ ਸਾਹਮਣੇ ਆ ਕੇ ਰੁਕੀ ਜਿਸ ਵਿੱਚ ਪੰਜ ਵਿਅਕਤੀ ਸਵਾਰ ਸਨ ਤੇ ਉਨ੍ਹਾਂ ਕੋਲ ਹਥਿਆਰ ਵੀ ਸਨ। ਮੁਲਾਜ਼ਮ ਨੇ ਦੱਸਿਆ ਕਿ ਉਨ੍ਹਾਂ ਕੋਲ ਸਾਢੇ 23 ਲੱਖ ਦੇ ਕਰੀਬ ਦੀ ਨਗਦੀ ਸੀ ਜੋ ਕਿ ਉਹ ਲੁੱਟ ਕੇ ਫ਼ਰਾਰ ਹੋ ਗਏ ਹਨ। ਇਸ ਮੌਕੇ ਬਦਮਾਸ਼ਾਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਤੇ ਗੱਡੀ ਦੀ ਵੀ ਭੰਨਤੋੜ ਕੀਤੀ।

ਜਿਸ ਸਮੇਂ ਇਹ ਲੁੱਟ ਹੋਈ ਉਸ ਵੇਲੇ ਗੱਡੀ ਵਿੱਚ ਦੋ ਹੀ ਵਿਅਕਤੀ ਸਵਾਰ ਸਨ। ਇੱਥੇ ਗ਼ੌਰ ਕਰਨ ਵਾਲੀ ਗੱਲ ਇਹ ਹੈ ਕਿ ਨਗਦੀ ਲੈ ਕੇ ਜਾ ਰਹੀ ਗੱਡੀ ਵਿੱਚ ਕੋਈ ਵੀ ਸੁਰੱਖਿਆ ਕਰਮੀ ਮੌਜੂਦ ਨਹੀਂ ਸੀ ਇਸ ਲਈ ਪੁਲਿਸ ਇਸ ਮਾਮਲੇ ਦੀ ਹਰ ਪੱਖ ਨਾਲ ਜਾਂਚ ਕਰ ਰਹੀ ਹੈ। ਇਸ ਬਾਰੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਲੁੱਟ ਦੀ ਵਾਰਦਾਤ ਦੀ ਜਾਣਕਾਰੀ ਮਿਲੀ ਹੈ ਜਿਸ ਨੂੰ 5 ਵਿਅਕਤੀਆਂ ਨੇ ਅੰਜਾਮ ਦਿੱਤਾ ਹੈ।  ਫਿਲੌਰ ਦੇ ਐੱਸਐੱਚਓ ਹਰਜਿੰਦਰ ਸਿੰਘ ਤੇ ਡੀਐੱਸਪੀ ਜਗਦੀਸ਼ ਰਾਜ ਮੌਕੇ ‘ਤੇ ਪਹੁੰਚੇ। ਡਰਾਇਵਰ ਤੇ ਮੈਨੇਜਰ ਨਾਲ ਗੱਲਬਾਤ ਤੋਂ ਪਤਾ ਲੱਗਾ ਕਿ ਲੁੱਟ-ਖੋਹ ਕਰਨ ਵਾਲੀ ਬਰੀਜਾ ਗੱਡੀ ਫਗਵਾੜੇ ਵਾਲੀ ਸਾਈਡ ਨੂੰ ਗਈ ਹੈ। ਡੀਐੱਸਪੀ ਫਿਲੌਰ ਨੇ ਦੱਸਿਆ ਕਿ ਗੱਡੀ ਦਾ ਨੰਬਰ ਪਤਾ ਕਰ ਲਿਆ ਗਿਆ, ਲੁੱਟ-ਖੋਹ ਕਰਨ ਵਾਲਿਆਂ ਦੀ ਭਾਲ ਕੀਤੀ ਜਾ ਰਹੀ

Leave a Reply

Your email address will not be published.

Back to top button