ਚੇਅਰਮੈਨ ਡਾ: ਅਨੂਪ ਬੌਰੀ ਨੇ ਇੰਨੋਸੈਂਟ ਹਾਰਟਸ ਪਰਿਵਾਰ ਨਾਲ ਜੁੜੇ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਦਾ ਸਾਲਾਂ ਤੋਂ ਸੇਵਾਵਾਂ ਨਿਭਾਉਣ ਲਈ ਧੰਨਵਾਦ ਕੀਤਾ
ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ, ਇੰਨੋਸੈਂਟ ਹਾਰਟਸ ਮੈਨੇਜਮੈਂਟ ਵੱਲੋਂ ਚਲਾਏ ਜਾ ਰਹੇ ‘ਦਿਸ਼ਾ-ਐਨ ਇਨੀਸ਼ੀਏਟਿਵ’ ਤਹਿਤ ਸਕੂਲ ਦੇ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ 27 ਜੁਲਾਈ ਨੂੰ ਗੁਰਦੁਆਰਾ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ,ਜਿਸ ਦਾ ਭੋਗ 29 ਜੁਲਾਈ ਨੂੰ ਪਾਇਆ ਗਿਆ। ਇਹ ਪਾਠ ਹਰ ਸਾਲ ਬੱਚਿਆਂ ਦੀ ਸੁਰੱਖਿਆ ਲਈ ਪਰਮ ਪਿਤਾ ਪਰਮਾਤਮਾ ਦਾ ਆਸ਼ੀਰਵਾਦ ਲੈਣ ਅਤੇ ਧੰਨਵਾਦ ਕਰਨ ਲਈ ਕੀਤਾ ਜਾਂਦਾ ਹੈ।
ਇਸ ਮੌਕੇ ਇੰਨੋਸੈਂਟ ਹਾਰਟਸ ਦੇ ਸੀਨੀਅਰ ਮੈਂਬਰ ਅਤੇ ਟਰਾਂਸਪੋਰਟ ਇੰਚਾਰਜ ਹਾਜ਼ਰ ਸਨ। ਸਾਰਿਆਂ ਨੇ ਮਿਲ ਕੇ ਅਰਦਾਸ ਕੀਤੀ। ਇੰਨੋਸੈਂਟ ਹਾਰਟਸ ਦੇ ਚੇਅਰਮੈਨ ਡਾ: ਅਨੂਪ ਬੌਰੀ ਨੇ ਇੰਨੋਸੈਂਟ ਹਾਰਟਸ ਪਰਿਵਾਰ ਨਾਲ ਜੁੜੇ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਦਾ ਸਾਲਾਂ ਤੋਂ ਸੇਵਾਵਾਂ ਨਿਭਾਉਣ ਲਈ ਧੰਨਵਾਦ ਕੀਤਾ | ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਲਿਆਉਣ ਅਤੇ ਲਿਜਾਣ ਲਈ ਟਰਾਂਸਪੋਰਟ ਦਾ ਸਹੀ ਢੰਗ ਨਾਲ ਚਲਾਉਣਾ ਸੰਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਪਾਠ ਉਪਰੰਤ ਪ੍ਰਸ਼ਾਦ ਵਰਤਾਇਆ ਗਿਆ।