ਜ਼ਿਲ੍ਹਾ ਬਠਿੰਡਾ ਦੇ ਪਿੰਡ ਭੁੱਚੋ ਓਵਰਬ੍ਰਿਜ ’ਤੇ 5 ਕਾਰਾਂ ਦੀ ਆਪਸ ਵਿਚ ਟੱਕਰ ਹੋ ਗਈ । ਹਾਦਸਾ ਇੰਨਾ ਜ਼ਬਰਦਸਤ ਸੀ ਕਿ ਸਾਰੀਆਂ ਕਾਰਾਂ ਚਕਨਾਚੂਰ ਹੋ ਗਈਆਂ। ਇਸ ਭਿਆਨਕ ਹਾਦਸੇ ’ਚ 15 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਕਾਰਾਂ ’ਚੋਂ ਬਾਹਰ ਕੱਢ ਕੇ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਦੀ ਮਦਦ ਨਾਲ ਇਲਾਜ ਲਈ ਨਜ਼ਦੀਕੀ ਆਦੇਸ਼ ਹਸਪਤਾਲ ’ਚ ਦਾਖ਼ਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਂਟ ਦੀ ਪੁਲਿਸ ਟੀਮ ਵੀ ਮੌਕੇ ’ਤੇ ਪਹੁੰਚ ਗਈ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ।







