ਮੋਗਾ ’ਚ ਤੇਜ਼ ਰਫ਼ਤਾਰ ਕੈਂਟਰ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਕੇ ਹਾਈਵੇ ਦਾ ਡਿਵਾਈਡਰ ਪਾਰ ਕਰ ਕੇ ਦੂਜੇ ਪਾਸੇ ਮੋਟਰਸਾਈਕਲ ਨਾਲ ਜਾ ਟਕਰਾਇਆ। ਹਾਦਸੇ ’ਚ ਮੋਟਰਸਾਈਕਲ ਸਵਾਰ ਜੋੜੇ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦੀਆਂ ਦੋ ਧੀਆਂ ਗੰਭੀਰ ਹਨ। ਹਾਦਸੇ ’ਚ ਟਰੈਕਟਰ ਸਵਾਰ ਦੋ ਹੋਰ ਲੋਕ ਵੀ ਜ਼ਖਮੀ ਹੋਏ ਹਨ।
ਸਥਾਨਕ ਲੋਹਾਰਾ ਚੌਕ ਨੇੜੇ ਸੋਮਵਾਰ ਬਾਅਦ ਦੁਪਹਿਰ ਇਕ ਤੇਜ਼ ਰਫ਼ਤਾਰ ਕੈਂਟਰ ਨੇ ਓਵਰਟੇਕ ਕਰਦਿਆਂ ਸੜਕ ’ਤੇ ਅੱਗੇ ਜਾ ਰਹੀ ਇਕ ਟਰੈਕਟਰ-ਟਰਾਲੀ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੈਂਟਰ ਡਿਵਾਈਡਰ ਪਾਰ ਕੇ ਸੜਕ ਦੇ ਦੂਜੇ ਪਾਸੇ ਜਾ ਰਹੇ ਮੋਟਰਸਾਈਕਲ ਨਾਲ ਜਾ ਟਕਰਾਇਆ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਭੈਣਾਂ ਸਮੇਤ ਜੋੜਾ ਗੰਭੀਰ ਜ਼ਖਮੀ ਹੋ ਗਿਆ। ਉਥੇ ਟਰੈਕਟਰ-ਟਰਾਲੀ ਚਾਲਕ ਵੀ ਜ਼ਖਮੀ ਹੋ ਗਿਆ।