Jalandhar

ਸੁਖਵੀਰ ਬਾਦਲ ਨੇ ਕਿਹਾ, “ਜਲੰਧਰ ਜ਼ਿਮਨੀ ਚੋਣ ਅਕਾਲੀ ਦਲ ਜਿੱਤਿਆ ਤਾਂ ਬੰਗਾ ‘ਚ ਉਤਾਰਿਆ ਜਾਵੇਗਾ…!”

ਜਲੰਧਰ ਜ਼ਿਮਨੀ ਚੋਣ ਵਿਚ ਪ੍ਰਚਾਰ ਕਰਨ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਇਕੱਠੇ ਹੋ ਕੇ ਸਿਆਸਤ ਦੇ ਮੈਦਾਨ ਵਿਚ ਨਿੱਤਰਣਾ ਚਾਹੀਦਾ ਹੈ, ਇਹੋ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਪਿਤਾ ਦੇ ਦਿਹਾਂਤ ਤੋਂ ਬਾਅਦ ਪਹਿਲੀ ਵਾਰ ਸਿਆਸੀ ਮੰਚ ’ਤੇ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਸੂਲਾਂ ਦੀ ਪਾਰਟੀ ਹੈ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਆਪਣੇ ਅਸੂਲਾਂ ’ਤੇ ਖੜ੍ਹੇ ਰਹੇ ਸਨ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ’ਚ ਫਰਕ ਨਹੀਂ ਕੀਤਾ। ਅਕਾਲੀ ਦਲ ਦੇ ਉਮੀਦਵਾਰ ਡਾ. ਸੁੱਖੀ ਨੇਕ ਇਨਸਾਨ ਹਨ ਅਤੇ ਅੱਜ ਲੋੜ ਹੈ ਚੰਗੇ ਨੁਮਾਇੰਦਿਆਂ ਨੂੰ ਚੁਣ ਕੇ ਅੱਗੇ ਭੇਜਿਆ ਜਾਵੇ। ਸੁਖਬੀਰ ਨੇ ਕਿਹਾ ਕਿ ਜੇ ਅਕਾਲੀ ਦਲ ਜਲੰਧਰ ਲੋਕ ਸਭਾ ਸੀਟ ਜਿੱਤ ਜਾਂਦਾ ਹੈ ਤਾਂ ਬੰਗਾ ਦੀ ਸੀਟ ’ਤੇ ਬਸਪਾ ਦਾ ਉਮੀਦਵਾਰ ਮੈਦਾਨ ਵਿਚ ਉਤਾਰਿਆ ਜਾਵੇਗਾ।

Leave a Reply

Your email address will not be published. Required fields are marked *

Back to top button