
ਅੰਮ੍ਰਿਤਸਰ ਦੇ ਇਕ ਹੋਰ ਸਕੂਲ ਨੂੰ ਧਮਕੀ ਬਾਬਤ ਪੱਤਰ ਪ੍ਰਾਪਤ ਹੋਇਆ ਹੈ, ਜਿਸ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਤੇ ਸਕੂਲ ਮੈਨੇਜਮੈਂਟ ਨੇ ਇਸ ਸੰਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਬਕਾਇਦਾ ਸ਼ਿਕਾਇਤ ਵੀ ਦੇ ਦਿੱਤੀ ਹੈ। ਧਮਕੀ ਦੀ ਪੁਸ਼ਟੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਦੇ ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਕਰ ਦਿੱਤੀ ਹੈ ਤੇ ਉਨਾਂ ਕਿਹਾ ਕਿ ਉਨਾਂ ਨੇ ਇਸ ਬਾਬਤ ਇਕ ਟੀਮ ਏਸੀਪੀ ਦੀ ਅਗਵਾਈ ‘ਚ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।









