
ਦੇਸ਼ ਦੀ ਸਿਆਸਤ ਵਿੱਚ ਇਸ ਵੇਲੇ ਇੱਕ ਦੇਸ਼-ਇੱਕ ਚੋਣ ਦਾ ਮੁੱਦਾ ਗਰਮਾਇਆ ਹੋਇਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸੱਦੇ ਲਈ ਵਿਸ਼ੇਸ਼ ਸ਼ੈਸਨ ਵਿੱਚ ਇਸ ਬਿੱਲ ਨੂੰ ਪੇਸ਼ ਵੀ ਕੀਤਾ ਜਾ ਸਕਦਾ ਹੈ। ਵਿਰੋਧੀ ਧਿਰਾਂ ਇਸ ਨੂੰ ਭਾਜਪਾ ਦੀ ਬਖਲੌਹਟ ਕਰਾਰ ਦੇ ਰਹੀਆਂ ਹਨ। ਇਸ ਮੁੱਦੇ ਦਾ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਰਥਣ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਦੇਸ਼ ਇੱਕ ਚੋਣ ਦੇ ਪ੍ਰਸਤਾਵ ਦਾ ਸੁਆਗਤ ਅਤੇ ਸਮਰਥਨ ਕਰਦਾ ਹੈ। ਇਸ ਮੁੱਦੇ ‘ਤੇ ਦੇਸ਼ ਵਿਆਪੀ ਸਹਿਮਤੀ ਹੋਣੀ ਚਾਹੀਦੀ ਹੈ। ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਵਿਚਾਰ ਫਜ਼ੂਲ ਖਰਚੀ ਨੂੰ ਰੋਕਣ ਦੇ ਨਾਲ-ਨਾਲ ਸਰਕਾਰ ਨੂੰ ਲੋੜੀਂਦੀ ਸਥਿਰਤਾ ਪ੍ਰਦਾਨ ਕਰੇਗਾ। ਮੌਜੂਦਾ ਪ੍ਰਣਾਲੀ ਵਿੱਚ, ਸਰਕਾਰੀ ਮਸ਼ੀਨਰੀ ਚੋਣ ਮੋਡ ਵਿੱਚ ਰੁੱਝੀ ਰਹਿੰਦੀ ਹੈ ਜਿਸ ਨਾਲ ਸੁਚਾਰੂ ਸ਼ਾਸਨ ਅਤੇ ਵਿਕਾਸ ਪ੍ਰਭਾਵਿਤ ਹੁੰਦਾ ਹੈ।
ਅਕਾਲੀ ਦਲ ਨੇ CM ਤੇ ਪੰਚਾਇਤੀ ਮੰਤਰੀ ਦਾ ਅਸਤੀਫਾ ਮੰਗਿਆ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਚਾਇਤਾਂ ਭੰਗ ਕਰ ਕੇ ਜ਼ਮੀਨੀ ਪੱਧਰ ’ਤੇ ਲੋਕਤੰਤਰ ਦਾ ਕਤਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਚਾਇਤ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫਾ ਮੰਗਿਆ ਤੇ ਇਸਨੇ ਸਰਕਾਰ ਨੂੰ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕੀਤਾ।
ਇਥੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਪੰਚਾਇਤਾਂ ਭੰਗ ਕਰਨ ਵਿਰੁੱਧ ਜਨ ਹਿੱਤ ਪਟੀਸ਼ਨ ਦਾਇਰ ਕਰਨ ਵਾਲੇ ਅਕਾਲੀ ਨੌਜਵਾਨ ਆਗੂ ਗੁਰਜੀਤ ਸਿੰਘ ਤਲਵੰਡੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ।






