PoliticsPunjab

ਗੈਂਗਸਟਰ ਲਖਬੀਰ ਲੰਡਾ ਨੇ ਤਰਨ ਤਾਰਨ ‘ਚ ਹੋਏ ਕਤਲ ਦੀ ਲਈ ਜ਼ਿੰਮੇਵਾਰੀ, ਪੁਲਿਸ ਨੂੰ ਦਿੱਤੀ ਚੇਤਾਵਨੀ

ਤਰਨ ਤਾਰਨ ਦੇ ਪਿੰਡ ਰਸੂਲਪੁਰ ‘ਚ ਗੁਰਜੰਟ ਸਿੰਘ ਨਾਮ ਦੇ ਦੁਕਾਨਦਾਰ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ ਗੁਰਜੰਟ ਦੇ ਕਤਲ ਦੀ ਜ਼ਿੰਮੇਵਾਰੀ ਲਖਬੀਰ ਲੰਡਾ ਨੇ ਲਈ ਹੈ।ਹੁਣ ਪਿੰਡ ਰਸੂਲਪੁਰ ‘ਚ ਗੁਰਜੰਟ ਸਿੰਘ ਨਾਮ ਦੇ ਦੁਕਾਨਦਾਰ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ‘ਚ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਇੰਟਰਨੈੱਟ ਮੀਡੀਆ ‘ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।ਇਸ ਪੋਸਟ ਵਿੱਚ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਕਿਹੈ ਕਿ ਗੁਰਜੰਟ ਪੁਲਿਸ ਵਿੱਚ ਭਰਤੀ ਹੋਇਆ ਸੀ, ਉਸ ਨੇ ਮੇਰੇ ਭਰਾ ਅਰਸ਼ਦੀਪ ਭੱਟੀ ਦੀ ਜ਼ਿੰਦਗੀ ਖਰਾਬ ਕਰ ਦਿੱਤੀ ਹੈ।ਉਹ (ਗੁਰਜੰਟ) ਪੁਲਿਸ ਵਿੱਚ ਭਰਤੀ ਹੋਇਆ ਸੀਮੈਂ ਉਸ ਦੇ ਪਰਿਵਾਰ ਤੋਂ ਫਿਰੌਤੀ ਦੀ ਮੰਗ ਵੀ ਕੀਤੀ ਸੀ ਅਤੇ ਇਕ ਦੋਸਤ ਦੇ ਕਹਿਣ ‘ਤੇ ਉਸ ਨੂੰ ਬਿਨਾਂ ਪੈਸੇ ਲਏ ਛੱਡ ਦਿੱਤਾ ਸੀ।

ਉਸ ਨੇ ਅੱਗੇ ਕਿਹਾ ਕਿ ਗੁਰਜੰਟ ਪੁਲਿਸ ਦਾ ਦਲਾਲ ਬਣ ਚੁੱਕਾ ਸੀ।ਅਸੀਂ ਕਿਸੇ ਵੀ ਦਲਾਲ ਨੂੰ ਨਹੀਂ ਬਖਸ਼ਾਂਗੇ। ਗੁਰਜੰਟ ਵੱਲੋਂ ਕੀਤਾ ਗਿਆ ਕੰਮ (ਕਤਲ) ਸ਼ਾਂਤੀਪੂਰਵਕ ਕੀਤਾ ਗਿਆ ਹੈ।

ਪੁਲਿਸ ਨੂੰ ਆਪਣਾ ਕੰਮ ਕਰਨ ਦਿਓ। ਜੇਕਰ ਪੁਲਿਸ ਸਾਡੇ ਘਰਾਂ ‘ਚ ਜਾ ਕੇ ਕਿਸੇ ਨੂੰ ਤੰਗ ਪ੍ਰੇਸ਼ਾਨ ਕਰਦੀ ਹੈ ਤਾਂ ਆਉਣ ਵਾਲੇ ਸਮੇਂ ‘ਚ ਲਖਬੀਰ ਸਿੰਘ ਲੰਡਾ ਨੇ ਪੁਲਿਸ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੁਲਿਸ ਨੇ ਸਾਡੇ 35,40 ਨੌਜਵਾਨਾਂ ਨੂੰ ਦਲਾਲਾਂ ਦੀ ਸ਼ਹਿ ‘ਤੇ ਜੇਲ੍ਹਾਂ ‘ਚ ਡੱਕ ਦਿੱਤਾ ਹੈ, ਜੋ ਬੇਕਸੂਰ ਹਨ।

ਗੈਂਗਸਟਰ ਨੇ ਪੁਲਿਸ ਨੂੰ ਦਿੱਤੀ ਸਿੱਧੀ ਚੇਤਾਵਨੀ, ਅਗਲਾ ਨੰਬਰ ਤੁਹਾਡੇ ਲੋਕਾਂ ਦਾ ਹੈ

ਪੁਲਿਸ ਨੂੰ ਸਿੱਧੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸਾਡੇ 35 ਤੋਂ 40 ਬੇਕਸੂਰ ਕੈਦੀ ਜੇਲ੍ਹਾਂ ਵਿੱਚ ਬੰਦ ਹਨ ਅਤੇ ਤੁਸੀਂ ਇਸ ਦਲਾਲ ਦੇ ਕਹਿਣ ‘ਤੇ ਹੀ ਫੜੇ ਹਨ, ਅਸੀਂ ਤੁਹਾਨੂੰ ਵੀ ਨਹੀਂ ਛੱਡਾਂਗੇ।

Leave a Reply

Your email address will not be published. Required fields are marked *

Back to top button