PunjabPolitics

ਆਰ ਟੀ ਏ ਜਲੰਧਰ ਵਲੋਂ ਨਵੇਂ-ਪੁਰਾਣੇ ਵਾਹਨਾਂ ਨੂੰ ਲੈ ਕੇ ਜਾਰੀ ਕੀਤੇ ਹੁਕਮ, ਟ੍ਰੈਫਿਕ ਨਿਯਮਾਂ ਤੋੜਨ ਵਾਲਿਆਂ ਦੀ ਹੁਣ ਖੇਰ ਨਹੀਂ!

ਸੈਕਟਰੀ ਰੀਜਨਲ ਟਰਾਂਸਪੋਰਟ ਅਥਾਰਟੀ ਜਲੰਧਰ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ ਲਈ ਕਈ ਵਾਰ ਸਮਾਂ ਦਿੱਤਾ ਹੈ।

 

ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੂਬੇ ਦੇ ਗੁਆਂਢੀ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਰਾਜਾਂ ਜਿਵੇਂ ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਜੰਮੂ-ਕਸ਼ਮੀਰ ਨੇ ਇਹ ਮੁੱਦਾ ਸੂਬਾ ਸਰਕਾਰ ਕੋਲ ਉਠਾਇਆ ਹੈ ਅਤੇ ਕਿਹਾ ਹੈ ਕਿ ਜੇਕਰ ਕੋਈ ਉੱਚ ਸੁਰੱਖਿਆ ਨੰਬਰ ਪਲੇਟ ਤੋਂ ਬਿਨਾਂ ਵਾਹਨ ਉਨ੍ਹਾਂ ਦੇ ਖੇਤਰ ਵਿੱਚ ਅੰਦਰ ਦਾਖਲ ਹੁੰਦਾ ਹੈ, ਉਸ ਵਾਹਨ ਨੂੰ ਜ਼ਬਤ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਮੋਟਰ ਵਹੀਕਲ ਐਕਟ 1988 ਦੀ ਧਾਰਾ 177 ਮੁਤਾਬਕ ਪਹਿਲੀ ਵਾਰ ਹਦਾਇਤਾਂ ਦੀ ਉਲੰਘਣਾ ਕਰਨ ‘ਤੇ 2000 ਰੁਪਏ ਅਤੇ ਵਾਰ-ਵਾਰ ਉਲੰਘਣਾ ਕਰਨ ‘ਤੇ 3000 ਰੁਪਏ ਦਾ ਜੁਰਮਾਨਾ ਲਗਾਇਆ ਜਾਂਦਾ ਹੈ।

ADGP ਟ੍ਰੈਫਿਕ ਪੰਜਾਬ ਚੰਡੀਗੜ੍ਹ ਏ.ਐਸ. ਰਾਏ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਜਲੰਧਰ ਸ਼ਹਿਰ ਵਿੱਚ ਤਾਇਨਾਤ ਟ੍ਰੈਫਿਕ ਪੁਲਿਸ ਅਧਿਕਾਰੀਆਂ ਨੂੰ 30 ਈ-ਚਲਾਨ ਜਨਰੇਟ ਕਰਨ ਵਾਲੀਆਂ ਪੌਜ਼ ਮਸ਼ੀਨਾਂ ਅਲਾਟ ਕੀਤੀਆਂ ਹਨ। ADGP ਟਰੈਫਿਕ ਏ.ਐਸ ਰਾਏ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਸ਼ੀਨਾਂ ਦੀ ਵੰਡ ਤੋਂ ਬਾਅਦ ਇੱਕ ਵਰਚੁਅਲ ਮੀਟਿੰਗ ਵੀ ਕੀਤੀ। ADGP ਟ੍ਰੈਫਿਕ ਕੰਵਲਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਜ਼ੋਨ ਇੰਚਾਰਜ ਟ੍ਰੈਫਿਕ ਸਟਾਫ ਅਤੇ ਟਰੈਫਿਕ ਸਟਾਫ ਦੇ ਸਮੂਹ ਇੰਚਾਰਜਾਂ ਨੇ ਸ਼ਿਰਕਤ ਕੀਤੀ।

Leave a Reply

Your email address will not be published. Required fields are marked *

Back to top button