
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਕੋਈ ਗੱਠਜੋੜ ਨਹੀਂ ਹੋਏਗਾ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅਸੀਂ ਚੋਣ ਲੜਾਂਗੇ ਤੇ ਸਾਨੂੰ ਹਾਈਕਮਾਨ ਨੇ ਵੀ ਇਹੀ ਕਿਹਾ ਹੈ ਕਿ 13 ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰੋ।
ਉਨ੍ਹਾਂ ਕਿਹਾ ਕਿ ਮੀਡੀਆ ਵਾਰ-ਵਾਰ ਇੱਕ ਹੀ ਗੱਲ ਪੁੱਛ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਡਿਆ ਇਲਾਇੰਸ ਡੈਮੋਕ੍ਰੇਸੀ ਨੂੰ ਬਚਾਉਣ ਲਈ ਹੈ। ਜੋ ਲੋਕ ਇਸ ਵਿੱਚ ਇਕੱਠੇ ਹੋਏ ਹਨ, ਉਨ੍ਹਾਂ ਦੇ ਚੋਣ ਚਿੰਨ ਅਲੱਗ-ਅਲੱਗ ਹਨ। ਉਨ੍ਹਾਂ ਦੇ ਝੰਡੇ ਅਲੱਗ-ਅਲੱਗ ਹਨ। ਉਨ੍ਹਾਂ ਦਾ ਇਹੀ ਮੰਨਣਾ ਹੈ ਕਿ ਮੋਦੀ ਜੀ ਨੂੰ ਜਾਣਾ ਚਾਹੀਦੀ ਹੈ। ਪੰਜਾਬ ਵਿੱਚ ਅਜਿਹਾ ਨਹੀਂ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਸਾਹਮਣੇ ਕਾਂਗਰਸ ਲੜਦੀ ਹੈ।