
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਅੱਜ ਕੋਈ ਬਦਲਾਅ ਨਹੀਂ ਹੋਇਆ ਹੈ। ਡਬਲਯੂਟੀਆਈ ਕਰੂਡ 90.77 ਡਾਲਰ ਪ੍ਰਤੀ ਬੈਰਲ ਉਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 93.93 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
ਅੱਜ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਪੰਜਾਬ ‘ਚ ਪੈਟਰੋਲ 48 ਪੈਸੇ ਸਸਤਾ ਹੋ ਗਿਆ ਹੈ।