
ਪਟਿਆਲਾ ਰੇਲਵੇ ਸਟੇਸ਼ਨ ਨੇੜੇ ਇੱਕ ਬਜ਼ੁਰਗ ਦੀ ਪੁਲਿਸ ਮੁਲਾਜ਼ਮ ਵੱਲੋਂ ਕੁੱਟਮਾਰ ਕਰਨ ਦੀ ਖਬਰ ਸਾਹਮਣੇ ਆਈ ਹੈ। ਜਿਸ ਦੀ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀ। ਇਸ ਵੀਡੀਓ ‘ਚ ਇਕ ਪੁਲਸ ਕਰਮਚਾਰੀ ਇਕ ਬਜ਼ੁਰਗ ਵਿਅਕਤੀ ‘ਤੇ ਡੰਡੇ ਮਾਰ ਰਿਹਾ ਹੈ। ਜਿਸ ਨੂੰ ਕੁਝ ਲੋਕਾਂ ਨੇ ਦਖਲ ਦੇ ਕੇ ਬਚਾਇਆ। ਇਹ ਪੁਲਿਸ ਮੁਲਾਜ਼ਮ ਅਨਾਜ ਮੰਡੀ ਥਾਣੇ ਵਿੱਚ ਤਾਇਨਾਤ ਏਐਸਆਈ ਸ਼ਿਆਮ ਲਾਲ ਹੈ, ਜਿਸ ਦੀ ਵੀਡੀਓ ਐਸਐਸਪੀ ਕੋਲ ਪੁੱਜੀ ਅਤੇ ਏਐਸਆਈ ਨੂੰ ਤੁਰੰਤ ਉਸ ਨੂੰ ਮੁਅੱਤਲ ਕਰ ਦਿੱਤਾ।
ਬਜ਼ੁਰਗ ਬਲਬੀਰ ਸਿੰਘ ਨੇ ਦੱਸਿਆ ਕਿ ਉਹ ਰਾਜਗੜ੍ਹ ਦਾ ਰਹਿਣ ਵਾਲਾ ਹੈ। ਪਰ ਇਨ੍ਹੀ ਦਿਨੀਂ ਆਨੰਦ ਨਗਰ ਇਲਾਕੇ ਵਿੱਚ ਰਹਿੰਦਾ ਹੈ। ਉਹ ਰੇਲਵੇ ਸਟੇਸ਼ਨ ਦੇ ਬਾਹਰ ਪੁਲ ਦੇ ਹੇਠਾਂ ਬੈਠਾ ਸੀ। ਇਹ ਪੁਲਿਸ ਮੁਲਾਜ਼ਮ ਅਕਸਰ ਉਸ ਨੂੰ ਮਿਲਣ ਆਉਂਦਾ ਸੀ। ਇਹ ਪੁਲਿਸ ਮੁਲਾਜ਼ਮ ਉਸ ਤੋਂ ਸ਼ਰਾਬ ਪੀਣ ਲਈ ਪੈਸੇ ਮੰਗ ਰਿਹਾ ਸੀ। ਪਰ ਉਸਨੇ ਇਨਕਾਰ ਕਰ ਦਿੱਤਾ। ਜਿਸ ਕਾਰਨ ਪੁਲਿਸ ਮੁਲਾਜ਼ਮ ਗੁੱਸੇ ਵਿੱਚ ਆ ਗਿਆ ਅਤੇ ਉਸ ਨੂੰ ਲਾਠੀਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ।