
ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਦੀ ਭਾਜਪਾ ਆਗੂ ਅਤੇ ਮੁਹਾਲੀ ਤੋਂ ਸਾਬਕਾ ਵਿਧਾਇਕਾ ਸਤਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੀਤੀ ਹੈ।
ਸਾਬਕਾ ਵਿਧਾਇਕ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ ‘ਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਜਦੋਂ ਉਹ ਵਿਧਾਇਕ ਸੀ ਤਾਂ ਉਸ ‘ਤੇ ਅਤੇ ਉਸ ਦੇ ਪਤੀ ‘ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਪਿਛਲੇ ਕਈ ਮਹੀਨਿਆਂ ਤੋਂ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਸੀ।