HealthPunjab

ਸਿਹਤ ਵਿਭਾਗ ਵੱਲੋਂ ਹਾਦਸੇ ‘ਚ ਜ਼ਖਮੀਆਂ ਦੀ ਮਦਦ ਕਰਨ ‘ਤੇ ਮਿਲੇਗਾ 2 ਹਜ਼ਾਰ ਦਾ ਇਨਾਮ

ਸਿਹਤ ਵਿਭਾਗ ਵੱਲੋਂ ਅਗਲੇ ਮਹੀਨੇ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਜਾ ਸਕਦੀ ਹੈ। ਇਸ ਤਹਿਤ ਕਿਸੇ ਵੀ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਨੂੰ 24 ਘੰਟਿਆਂ ਅੰਦਰ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਸੂਬੇ ਦੇ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿਚ ਮਲਟੀ-ਸਪੈਸ਼ਲਿਸਟ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਹਸਪਤਾਲਾਂ ਵਿਚ ਕਾਰਡੀਅਕ ਅਤੇ ਨਿਊਰੋ ਸਰਜਰੀਆਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਇਸ ਲਈ ਹਸਪਤਾਲਾਂ ਵਿਚ ਕ੍ਰਿਟੀਕਲ ਕੇਅਰ ਯੂਨਿਟ, ਕੈਥ ਲੈਬ ਆਦਿ ਸਥਾਪਤ ਕਰਨ ਦੀ ਰਸਮੀ ਕਾਰਵਾਈ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਨਾਜ਼ੁਕ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਗੰਭੀਰ ਰੂਪ ਨਾਲ ਜ਼ਖਮੀ ਵਿਅਕਤੀ ਨੂੰ ਸਹੀ ਇਲਾਜ ਦਿੱਤਾ ਜਾਂਦਾ ਹੈ ਤਾਂ ਉਸ ਦੇ ਬਚਣ ਦੀ ਸੰਭਾਵਨਾ ਕਾਫੀ ਵੱਧ ਜਾਂਦੀ ਹੈ।

ਫਰਿਸ਼ਤੇ ਸਕੀਮ ਤਹਿਤ ਜੋ ਵੀ ਵਿਅਕਤੀ ਸੜਕ ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਂਦਾ ਹੈ, ਉਸ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਮਦਦ ਕਰਨ ਵਾਲੇ ਨੂੰ 2 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪੁਲਿਸ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ।

Leave a Reply

Your email address will not be published. Required fields are marked *

Back to top button