Jalandhar

ਜਲੰਧਰ ਵਿਚ 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਗੁਰਦਾਸਪੁਰ ਵਿਚ 22 ਸਤੰਬਰ ਤੇ ਜਲੰਧਰ ਵਿਚ 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਗੁਰਦਾਸਪੁਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਇਕ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਗੁਰਦਾਸਪੁਰ ਜ਼ਿਲੇ ਵਿਚ ਸਰਕਾਰੀ ਛੁੱਟੀ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਨੇ ਬਾਬਾ ਸੋਢਲ ਮੇਲੇ ਨੂੰ ਲੈ ਕੇ 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਜ਼ਿਲਿਆਂ ਵਿਚ ਉਸ ਦਿਨ ਸਕੂਲ-ਕਾਲਜ ਬੰਦ ਰਹਿਣਗੇ।

Back to top button