[the_ad id="98460"] [the_ad id="98341"]
IndiaJalandhar

ਆਪ ਦੇ MP ਸੁਸ਼ੀਲ ਰਿੰਕੂ ਵਲੋਂ ਸਿੱਖ ਇਤਿਹਾਸ ਨੂੰ ਸੰਸਦ ‘ਚ ਤੋੜ ਮਰੋੜ ਕੇ ਪੇਸ਼ ਕਰਨਾ ਮੰਦਭਾਗਾ -ਚੰਨੀ

ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਵਲੋਂ ਸਿੱਖ ਇਤਿਹਾਸ ਨੂੰ ਸੰਸਦ ‘ਚ ਤੋੜ ਮਰੋੜ ਕੇ ਪੇਸ਼ ਕਰਨਾ ਮੰਦਭਾਗਾ -ਚੰਨੀ
ਜਲੰਧਰ 21 ਸਤੰਬਰ (   ss chahal  )ਆਮ ਆਦਮੀ ਪਾਰਟੀ ਦੇ ਪੰਜਾਬ ਤੋ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਵਲੋਂ ਬੀਤੇ ਦਿਨੀਂ ਸੰਸਦ ‘ਚ ਦਿੱਤਾ ਬਿਆਨ ਕਿ ਮਾਤਾ ਗੁਜ਼ਰ ਕੌਰ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਹੀਦ ਹੁੰਦਿਆਂ ਆਪਣੀਆਂ ਅੱਖਾਂ ਨਾਲ ਵੇਖਿਆ ਸੀ।ਇਸ ਸਬੰਧੀ ਸੀਨੀਅਰ ਅਕਾਲੀ ਆਗੂ ਸ੍ਰ ਗੁਰਚਰਨ ਸਿੰਘ ਚੰਨੀ ਨੇ ਜ਼ੋਰਦਾਰ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਿੱਖ  ਤੇ ਪੰਜਾਬ ਵਿਰੋਧੀ ਪਾਰਟੀ ਹੈ।
ਪੰਜਾਬ ਗੁਰੂਆਂ ਦੀ ਵਰੋਸਾਈ ਧਰਤੀ ਹੈ। ਗੁਰੂਆਂ ਦੀ ਧਰਤੀ ਪੰਜਾਬ ਤੋ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਵਲੋਂ ਬੀਤੇ ਦਿਨੀਂ ਸੰਸਦ ‘ਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨਾ ਮੰਦਭਾਗਾ ਹੈ।ਸ੍ਰ ਚੰਨੀ ਨੇ ਕਿਹਾ ਕਿ ਅਜਿਹੇ ਆਗੂ ਪੰਜਾਬ ਦੀ ਨੁਮਾਇੰਦਗੀ ਕਰਨ ਦੇ ਯੋਗ ਹੀ ਨਹੀਂ ਜਿਹੜੇ ਸੰਸਦ ‘ਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਦੇ ਹਨ। ਸੁਸ਼ੀਲ ਕੁਮਾਰ ਰਿੰਕੂ ਨੂੰ ਅਜਿਹੀ ਕੀਤੀ ਕੋਝੀ ਹਰਕਤ ਦੀ ਸਿੱਖ ਕੌਮ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।

Back to top button