IndiaPunjab

 ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ‘ਤੇ ਲੁੱਕਆਊਟ ਜਾਰੀ

 ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਭਾਜਪਾ ਆਗੂ ਤੇ ਸਾਬਕਾ ਰਾਜ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿੱਚ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪਾ ਮਾਰਿਆ ਸੀ।

 

ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਦੇ ਮੱਦੇਨਜ਼ਰ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਸਾਰੇ ਹਵਾਈ ਅੱਡਿਆਂ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ। ਪੰਜਾਬ ਵਿਜੀਲੈਂਸ ਨੂੰ ਸ਼ੱਕ ਹੈ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦਾ ਹੈ। ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਮਨਪ੍ਰੀਤ ਬਾਦਲ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।

Back to top button