
ਨਾਭਾ ਦੇ ਇਕ ਪੰਚਾਇਤ ਸੈਕਟਰੀ ਤੇ ਉਸ ਦੇ ਸਾਥੀ ਕੋਲੋਂ ਸਾਢੇ ਤਿੰਨ ਕਿਲੋ ਅਫੀਮ ਬਰਾਮਦ ਕੀਤੀ ਹੈ। ਮੁਲਜਮਾਂ ਦੀ ਪਛਾਣ ਦੀਪਕ ਗਰਗ ਪੰਚਾਇਤ ਸੈਕਟਰੀ ਬੀਡੀਪੀਓ ਦਫਤਰ ਨਾਭਾ ਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਦੋਵਾਂ ਖਿਲਾਫ ਥਾਣਾ ਸਦਰ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਥਾਣਾ ਸਦਰ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਦੀ ਅਗਵਾਈ ਵਿਚ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਇੱਕ ਚੰਡੀਗੜ੍ਹ ਨੰਬਰ ਦੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਰੁਕਣ ਦੀ ਬਜਾਏ ਕਾਰ ਚਾਲਕ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਬੜੀ ਸਮਝਦਾਰੀ ਨਾਲ ਉਸ ਨੂੰ ਰੋਕ ਲਿਆ। ਕਾਰ ਚਾਲਕ ਤੇ ਉਸ ਦੇ ਸਾਥੀ ਨੂੰ ਕਾਬੂ ਕਰ ਕੇ ਕਾਰ ਤਲਾਸ਼ੀ ਲੈਣ ’ਤੇ ਇਸ ਵਿਚੋਂ ਸਾਢੇ ਤਿੰਨ ਕਿਲੋ ਅਫੀਮ ਬਰਾਮਦ ਹੋਈ।