
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਈਡੀ ਦੀ ਟੀਮ ਬੁੱਧਵਾਰ ਸਵੇਰੇ 7 ਵਜੇ ਉਨ੍ਹਾਂ ਦੇ ਦਿੱਲੀ ਸਥਿਤ ਘਰ ਪਹੁੰਚੀ। 10 ਘੰਟੇ ਤੱਕ ਚੱਲੀ ਛਾਪੇਮਾਰੀ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਸੰਜੇ ਸਿੰਘ ਦੀ ਗ੍ਰਿਫਤਾਰੀ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਹਲਚਲ ਮਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਆਬਕਾਰੀ ਨੀਤੀ ਮਾਮਲੇ ‘ਚ ਕਰੀਬ 7-8 ਅਧਿਕਾਰੀ ਜਾਂਚ ਕਰ ਰਹੇ ਸਨ। ਆਬਕਾਰੀ ਨੀਤੀ ਕੇਸ ਦੀ ਚਾਰਜਸ਼ੀਟ ਵਿੱਚ ਸੰਜੇ ਸਿੰਘ ਦਾ ਨਾਂ ਵੀ ਹੈ। ਮਨੀਸ਼ ਸਿਸੋਦੀਆ ਇਸ ਮਾਮਲੇ ਵਿੱਚ ਜੇਲ੍ਹ ਵਿੱਚ ਹਨ।