
ਭੋਗਪੁਰ ਦੇ ਪਿੰਡ ਬੁੱਲੋਵਾਲ ‘ਚ ਇਕ ਵਿਆਹੁਤਾ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ। ਇਲਾਜ ਦੌਰਾਨ ਮ੍ਰਿਤਕ ਦੀ ਮੌਤ ਹੋ ਗਈ ਤਾਂ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਪੁਲਸ ਨੇ ਜਾਂਚ ਤੋਂ ਬਾਅਦ ਇਕ ਦੋਸ਼ੀ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੇ ਇਹ ਕੇਸ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਜੋਬਨ ਵਾਸੀ ਭੋਗਪੁਰ ਖ਼ਿਲਾਫ਼ ਦਰਜ ਕੀਤਾ ਹੈ। ਪੁਲੀਸ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਵੇਗੀ








