
ਜਦੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਵੱਲੋਂ ਇਕ ਪੱਤਰ ਜਾਰੀ ਕਰਕੇ ਜ਼ਿਲ੍ਹੇ ਦੇ ਸਕੂਲਾਂ ‘ਚ ਬੱਚਿਆਂ ਦੇ ਮੁਕਾਬਲੇ ਕਰਵਾਉਣ ਸਬੰਧੀ ਜ਼ਿਕਰ ਕੀਤਾ ਗਿਆ ਕਿ ਮੁਕਾਬਲੇ ਕੇਵਲ ਹਿੰਦੀ ਤੇ ਅੰਗਰੇਜ਼ੀ ‘ਚ ਕਰਵਾਏ ਜਾਣ। ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਏਡੀਸੀ ਨੂੰ ਮੰਗ ਪੱਤਰ ਦੇਣ ਮੌਕੇ ਕਿਹਾ ਕਿ ਇਸ ਦਾ ਸਿੱਧਾ ਮਤਲਬ ਹੈ ਕਿ ਪੰਜਾਬੀ ‘ਚ ਬੱਚਿਆਂ ਦਾ ਕੋਈ ਵੀ ਮੁਕਾਬਲਾ ਨਾ ਕਰਵਾਇਆ ਜਾਵੇ। ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਰਹਿ ਕੇ ਪੰਜਾਬੀ ਮਾਂ ਬੋਲੀ ਪ੍ਰਤੀ ਮਾੜੀ ਨੀਅਤ ਰੱਖਣਾ ਅਕ੍ਰਿਤਘਣ ਦੀ ਨਿਸ਼ਾਨੀ ਹੈ। ਉਨ੍ਹਾਂ ਆਪਣੇ ਸਾਥੀਆਂ ਸਮੇਤ ਪੰਜਾਬ ਸਰਕਾਰ ਵੱਲੋਂ ਅਜਿਹੇ ਹੁਕਮਾਂ ‘ਤੇ ਪਾਬੰਦੀ ਲਾਉਣ ਦੀ ਮੰਗ ਕੀਤੀ। ਇਸ ਮੌਕੇ ਬਲਦੇਵ ਸਿੰਘ ਬਾਬਾ ਦੀਪ ਸਿੰਘ ਸੇਵਾ ਮਿਸ਼ਨ, ਜਤਿੰਦਰ ਸਿੰਘ ਮਝੈਲ, ਐਡਵੋਕੇਟ ਰਾਜਵੀਰ ਸਿੰਘ, ਐਡਵੋਕੇਟ ਜਸਵੀਰ ਸਿੰਘ, ਐਡਵੋਕੇਟ ਗੁਰਪ੍ਰਰੀਤ ਸਿੰਘ, ਐਡਵੋਕੇਟ ਪਰਮਿੰਦਰ ਸਿੰਘ, ਚਰਨਕਮਲਪ੍ਰਰੀਤ ਸਿੰਘ ਹੈਪੀ, ਗੁਰਨਾਮ ਸਿੰਘ ਸੈਣੀ, ਜਸਵੰਤ ਸਿੰਘ ਸੁਭਾਨਾ, ਅਮਰਿੰਦਰ ਸਿੰਘ, ਗੁਰਿੰਦਰ ਸਿੰਘ ਮਝੈਲ, ਜਸਕਰਨ ਸਿੰਘ ਆਦਿ ਹਾਜ਼ਰ ਸਨ।