
ਪੰਜਾਬ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ, 4 ਸਾਬਕਾ ਮੰਤਰੀਆਂ ਦੀ ਕਾਂਗਰਸ ‘ਚ ਘਰ ਵਾਪਸੀ ਹੋਈ ਹੈ। ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਬਲਬੀਰ ਸਿੱਧੂ, ਗੁਰਪ੍ਰੀਤ ਕਾਂਗੜ ਅਤੇ ਹੰਸਰਾਜ ਜੋਸਨ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਦੱਸ ਦਈਏ ਕਿ ਇਹ ਆਗੂ ਸ਼ੁੱਕਰਵਾਰ ਸ਼ਾਮ ਨੂੰ ਦਿੱਲੀ ਪਹੁੰਚੇ। ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਦੀ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕਰਵਾਈ ਗਈ ਇਨ੍ਹਾਂ ਤੋਂ ਇਲਾਵਾ ਬਠਿੰਡਾ ਦੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਅਤੇ ਮਹਿੰਦਰ ਰਿਣਵਾ ਜੋ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ, ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰ ਕਰ ਜਾਣਕਾਰੀ ਦਿਤੀ ਕਿ “ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਕਾਂਗੜ, ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ, ਮਹਿੰਦਰ ਰਿਣਵਾ, ਹੰਸ ਰਾਜ ਜੋਸ਼ਨ, ਜੀਤ ਮਹਿੰਦਰ ਸਿੱਧੂ, ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਸਪੁੱਤਰ ਕਮਲਜੀਤ ਢਿੱਲੋਂ ਸਮੇਤ ਅਮਰਜੀਤ ਸਿੰਘ ਸਿੱਧੂ (ਮੇਅਰ ਮੋਹਾਲੀ) ਨੇ AICC ਦੇ ਜਨਰਲ ਸਕੱਤਰ ਇੰਚਾਰਜ ਕੇ.ਸੀ. ਵੇਣੁਗੋਪਾਲ ਜੀ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਇੱਛਾ ਪ੍ਰਗਟ ਕੀਤੀ ਹੈ। ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਇਹਨਾਂ ਲੀਡਰ ਸਾਹਿਬਾਨਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾਵੇਗਾ।