Jalandhar

ਜਲੰਧਰ ‘ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, 2 ਪੁਲਿਸ ਮੁਲਾਜ਼ਮਾਂ ਨੂੰ ਲੱਗੀ ਗੋਲੀ,ਇੱਕ ਤਸਕਰ ਹਥਿਆਰਾਂ ਸਮੇਤ ਕਾਬੂ

ਜਲੰਧਰ ਦੇ ਨੂਰਮਹਿਲ ‘ਚ ਫਿਲੌਰ ਥਾਣੇ ਦੀ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹੁਣ ਤੱਕ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਐਨਕਾਊਂਟਰ ਵਿੱਚ ਦੋ ਪੁਲਿਸ ਕਰਮੀਆਂ ਨੂੰ ਗੋਲੀ ਲੱਗੀ ਹੈ। ਪੁਲਿਸ ਨੇ ਇੱਕ ਤਸਕਰ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਫਿਲੌਰ ਪੁਲਿਸ ਐਤਵਾਰ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕਰੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਲ ਹੀ ਵਿੱਚ ਥਾਣਾ ਫਿਲੌਰ ਦੀ ਪੁਲੀਸ ਨੇ ਇੱਕ ਮੁਲਜ਼ਮ ਨੂੰ 140 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਸੀ। ਜਿਸ ਦਾ ਸਾਥੀ ਛਿੰਦਾ ਵਾਸੀ ਨੂਰਮਹਿਲ ਫਰਾਰ ਹੋ ਗਿਆ। ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਇਕ ਟੀਮ ਬਣਾ ਕੇ ਐਤਵਾਰ ਸਵੇਰੇ ਨੂਰਮਹਿਲ ਦੇ ਇਕ ਪਿੰਡ ‘ਚ ਛਾਪੇਮਾਰੀ ਕੀਤੀ। ਜਿੱਥੇ ਮੁਲਜ਼ਮ ਨੇ ਪੁਲਿਸ ਨੂੰ ਵੇਖ ਕੇ ਆਪਣੀ 9 ਐਮਐਮ ਪਿਸਤੌਲ ਨਾਲ ਗੋਲੀ ਚਲਾ ਦਿੱਤੀ। ਮੁਲਜ਼ਮਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਫਿਲੌਰ ਦੇ ਦੋ ਪੁਲੀਸ ਮੁਲਾਜ਼ਮਾਂ ਨੂੰ ਲੱਗੀਆਂ।

ਦੱਸ ਦੇਈਏ ਕਿ ਘਟਨਾ ਦੇ ਤੁਰੰਤ ਬਾਅਦ ਪੁਲਸ ਨੇ ਜ਼ਖਮੀ ਕਰਮਚਾਰੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੋਂ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਮੁਕਾਬਲੇ ਦੌਰਾਨ ਮੁਲਜ਼ਮ ਛਿੰਦਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 2 ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਹੋਈ ਹੈ। ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ- ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

Leave a Reply

Your email address will not be published.

Back to top button