PoliticsPunjab

ਸਾਬਕਾ ਕਾਂਗਰਸੀ ਵਿਧਾਇਕ ਨੂੰ ਦਿਨ ਚੜਨ ਤੋਂ ਪਹਿਲਾ ਹੀ ਪੁਲਿਸ ਨੇ ਕੀਤਾ ਗ੍ਰਿਫਤਾਰ

ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਜੀਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰਹੈ।

ਸਾਬਕਾ ਵਿਧਾਇਕ ਕੁਲਬੀਰ ਜੀਰਾ ਨੇ ਐਲਾਨ ਕੀਤਾ ਸੀ ਕਿ ਉਹ ਅੱਜ 11 ਵਜੇ ਐਸਐਸਪੀ ਦਫਤਰ ਫਿਰੋਜੁਪਰ ਵਿਚ ਪ੍ਰੈੱਸ ਕਾਨਫਰੰਸ ਕਰਨਗੇ ਅਤੇ ਪੁਲਿਸ ਅਤੇ ਪ੍ਰਸ਼ਾਸਨ ਦੇ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾ ਦੇ ਕਾਲੇ ਚਿਠੇ ਖੋਲ੍ਹਣਗੇ ।

ਬੀਤੇ ਕੁਝ ਦਿਨ ਪਹਿਲਾ ਕੁਲਬੀਰ ਜੀਰਾ ਨੇ ਬੀਡੀਪੀਓ ਦੇ ਦਫਤਰ ਅੰਦਰ ਆਪਣੇ ਵਰਕਰਾ ਨਾਲ ਧਰਨਾ ਲਾਇਆ ਸੀ । ਜਿਸ ਵਿਚ ਰਾਜਾ ਵਡਿੰਗ, ਸੁਖਜਿਦਰ ਰੰਧਾਵਾ ਵੀ ਪਹੁੰਚੇ ਸੀ ਅਤੇ ਰਾਜਾ ਵੜਿੰਗ ਨੇ ਇਹ ਧਰਨਾ ਚੁਕਵਾਇਆ ਸੀ। ਉਸ ਤੋ ਬਾਅਦ ਪ੍ਰਸ਼ਾਸਨ ਦੇ ਕਹਿਣ ਤੇ ਪੁਲਿਸ ਨੇ ਵੱਖ-ਵੱਖ ਧਾਰਾਵਾਂ ਦੇ ਤਹਿਤ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਹਨਾਂ ਦੇ 70 ਤੋ 80 ਅਣਪਛਾਤੇ ਲੋਕਾ ਤੇ ਮਾਮਲਾ ਦਰਜ ਕਰ ਲਿਆ ਗਿਆ ਸੀ ।

ਅੱਜ ਦਿਨ ਚੜਨ ਤੋਂ ਪਹਿਲਾ ਹੀ ਕੁਲਬੀਰ ਜ਼ੀਰਾ ਨੂੰ ਫਿਰੋਜਪੁਰ ਪੁਲਿਸ ਨੇ ਉਨਾ ਦੇ ਘਰ ਤੋ ਗ੍ਰਿਫਤਾਰ ਕਰ ਲਿਆ।

Back to top button