
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਨੂੰ ਘੇਰਦਿਆਂ ਉਨ੍ਹਾਂ ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਦੇ ਉਮੀਦਵਾਰ ਜਗਵਿੰਦਰ ਪਾਲ ਸਿੰਘ ਉਰਫ ਜੱਗਾ ਮਜੀਠੀਆ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਜੱਗਾ ਮਜੀਠੀਆ ਨੇ ਕਾਂਗਰਸ ਦਾ ਹੱਥ ਛੱਡ ਕੇ ਹੁਣ ਝਾੜੂ ਫੜ ਲਿਆ ਹੈ।
ਹਾਲਾਂਕਿ ਅਜੇ ਤੱਕ ਉਨ੍ਹਾਂ ਦੀ ਇਹ ਟਿੱਪਣੀ ਨਹੀਂ ਆਈ ਹੈ ਕਿ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਿਉਂ ਕਿਹਾ। ਮਜੀਠੀਆ ਤੋਂ ਪਹਿਲਾਂ ਜੱਗਾ ਦੇ ਭਰਾ ਲਾਲੀ ਮਜੀਠੀਆ ਨੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ ਪਰ ਬਿਕਰਮ ਮਜੀਠੀਆ ਤੋਂ ਹਾਰਨ ਅਤੇ ਪਾਰਟੀ ‘ਚ ਵਿਸ਼ਵਾਸਘਾਤ ਦੇ ਦੋਸ਼ ਲੱਗਣ ਤੋਂ ਬਾਅਦ ਉਹ ਬਾਗੀ ਹੋ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ।