Jalandhar

ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਨੂੰ ਜੱਗੂ ਭਗਵਾਨਪੁਰੀਏ ਦੇ ਨਾਂ ‘ਤੇ ਜਾਨੋਂ ਮਾਰਨ ਦੀ ਧਮਕੀ

ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਾਣਕਾਰੀ ਮੁਤਾਬਕ ਜੱਗੂ ਭਗਵਾਨਪੁਰੀਆਂ ਦੇ ਨਾਂ ‘ਤੇ ਸੁਲਤਾਨਾ ਨੂਰਾਂ ਤੋਂ ਫਿਰੌਤੀ ਮੰਗੀ ਜਾ ਰਹੀ ਹੈ। ਇਸ ਸਬੰਧੀ ਸ਼ਿਕਾਇਤ ਜਲੰਧੜ ਦੇ ਥਾਣਾ ਨੰਬਰ 1 ‘ਚ ਦਰਜ ਕਰਵਾਈ ਗਈ ਹੈ। ਮਾਮਲਾ ਸਾਹਮਣੇ ਆਉਂਦੇ ਹੀ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੁਲਤਾਨਾ ਨੇ ਸ਼ਿਕਾਇਤ ‘ਚ ਦੱਸਿਆ ਕਿ ਉਨ੍ਹਾਂ ਨੂੰ ਧਮਕੀ ਭਰਿਆ ਮੈਸੇਜ ਮਿਲਿਆ ਹੈ ਜਿਸ ਵਿਚ ਫਿਰੌਤੀ ਨਾ ਦੇਣ ‘ਤੇ ਜਾਨੋਂ ਮਾਰ ਦੇਣ ਸਬੰਧੀ ਲਿਖਿਆ ਹੈ।

Back to top button