
ਲੁਧਿਆਣਾ ਦੇ ਪਿੰਡ ਮੋਰ ਕਰੀਮਾ ਦੀ ਰਮਨਦੀਪ ਕੌਰ ਨੇ ਕੈਨੇਡਾ ਦੇ ਅਲਬਰਟਾ ਸੂਬੇ ਵਿਚ ਪੁਲਿਸ ਅਫਸਰ ਬਣ ਕੇ ਜ਼ਿਲੇ ਦਾ ਨਾਂ ਰੌਸ਼ਨ ਕੀਤਾ ਹੈ। ਰਮਨਦੀਪ ਕੌਰ ਦੇ ਪਿਤਾ ਹਰੀ ਸਿੰਘ ਵੀ ਪੰਜਾਬ ਪੁਲਿਸ ਵਿਚ ASI ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਇਸ ਸਮੇਂ ਪੁਲਿਸ ਹੈੱਡ ਕੁਆਰਟਰ ਦੇ ਡਿਪਟੀ ਕਮਿਸ਼ਨਰ ਵਿਚ ਰੀਡਰ ਵਜੋਂ ਤਾਇਨਾਤ ਹਨ।
ਰਮਨਦੀਪ ਕੌਰ ਨੇ ਮੈਡੀਕਲ ਦੀ ਪੜ੍ਹਾਈ ਸੈਕਰਡ ਹਾਰਟ ਕਾਨਵੈਂਟ ਸਕੂਲ, ਜਗਰਾਓਂ ਤੋਂ ਕੀਤੀ। ਇਸ ਤੋਂ ਬਾਅਦ ਉਹ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਚਲੀ ਗਈ। ਉਥੇ ਰਮਨਦੀਪ ਕੌਰ ਨੇ ਡਾਕਟਰੀ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ PR ਲੈ ਲਈ ਅਤੇ ਉਥੋਂ ਦੀ ਨਾਗਰਿਕਤਾ ਹਾਸਲ ਕੀਤੀ। ਹੁਣ ਉਹ ਅਲਬਰਟਾ ਰਾਜ ਦੇ ਐਡਮਿੰਟਨ ਸ਼ਹਿਰ ਵਿਚ ਪੁਲਿਸ ਅਧਿਕਾਰੀ ਵਜੋਂ ਨਿਯੁਕਤ ਹੋ ਗਈ ਹੈ।








