Jalandhar

ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਗੱਤਕਾ ਖੇਡ ਨੂੰ ਬਦਨਾਮ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚੇਤਾਵਨੀ 

Punjab Gatka Association issues stern warning to mischievous elements defaming the game of Gatka

ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਗੱਤਕਾ ਖੇਡ ਨੂੰ ਬਦਨਾਮ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ 
ਜਲੰਧਰ / ਅਮਨਦੀਪ 
ਪੰਜਾਬ ਗੱਤਕਾ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਡਾਕਟਰ ਰਜਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹੋਟਲ ਸੇਖੋਂ ਗਰੇਂਡ ਨਾਮ ਦੇ ਚੌਂਕ ਜਲੰਧਰ ਵਿਖੇ ਹੋਈ ਜਿਸ ਦੇ ਵਿੱਚ ਪੰਜਾਬ ਗਤਕਾ ਐਸੋਸੀਏਸ਼ਨ ਨਾਲ ਸੰਬੰਧਿਤ ਸਾਰੀਆਂ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਕੱਤਰ ਸਾਹਿਬਾਨ ਨੇ ਸ਼ਮੂਲੀਅਤ ਕੀਤੀ ਇਸ ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਅੱਜ ਦੀ ਇਸ ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਰਾਜ ਦੇ ਵਿੱਚ ਗਤਕਾ ਨੂੰ ਹੋਰ ਚੰਗੀ ਤਰ੍ਹਾਂ ਪ੍ਰਫੁੱਲਤ ਕਰਨ ਲਈ ਅਤੇ ਇਸ ਖੇਡ ਨੂੰ ਘਰ ਘਰ ਪਹੁੰਚਾਉਣ ਲਈ ਨਵੀਆਂ ਯੋਜਨਾਵਾਂ ਸਬੰਧੀ ਵਿਚਾਰ~ਵਟਾਂਦਰਾ ਕਰਨਾ ਸੀ । ਉਹਨਾਂ ਨੇ ਕਿਹਾ ਕਿ ਪਿਛਲੇ ਦਿਨੀ ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ  ਸਬ ਜੂਨੀਅਰ ਅਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜੋ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅਤੇ ਸੀਨੀਅਰ ਚੈਂਪੀਅਨਸ਼ਿਪ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਈ ਗਈ ਉਸ ਦੀ ਸਫਲਤਾ ਲਈ ਸਾਰਿਆਂ ਨੂੰ ਜਿੱਥੇ ਵਧਾਈ ਦਿੱਤੀ ਗਈ ਉੱਥੇ ਆਉਣ ਵਾਲੇ ਸਮੇਂ ਦੇ ਵਿੱਚ ਇਸ ਖੇਡ ਵਿੱਚ ਹੋਰ ਨਵੀਆਂ ਸੰਭਾਵਨਾਵਾਂ ਤਲਾਸ਼ਣ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਪੰਜਾਬ ਗਤਕਾ ਐਸੋਸੀਏਸ਼ਨ ਹਮੇਸ਼ਾ ਤੋਂ ਹੀ ਗਤਕੇ ਨੂੰ ਜਿੱਥੇ ਖੇਡਾਂ ਦੇ ਖੇਤਰ ਵਿੱਚ ਸਥਾਪਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਉਥੇ ਇਸਦੇ ਵਿਰਾਸਤੀ ਰੂਪ ਨੂੰ ਸੰਭਾਲਣ ਅਤੇ ਉਸ ਦੇ ਵਿੱਚ ਹੋਰ ਨਿਖਾਰ ਲਿਆਉਣ ਲਈ ਵੀ ਯਤਨਸ਼ੀਲ ਹੈ। ਮੀਟਿੰਗ ਦੇ ਦੌਰਾਨ ਸਰਬ ਸੰਮਤੀ ਦੇ ਨਾਲ ਇਹ ਮਤਾ ਪਾਸ ਕੀਤਾ ਗਿਆ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗਤਕਾ ਖੇਡ ਨੂੰ ਬਦਨਾਮ ਕਰਨ ਦੇ ਲਈ ਕਿਸੇ ਵਿਅਕਤੀ ਵਿਸ਼ੇਸ਼ ਦੇ ਨਾਲ ਜੋੜਿਆ ਜਾ ਰਿਹਾ ਹੈ, ਪੰਜਾਬ ਗਤਕਾ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਵੱਲੋਂ ਕਿਹਾ ਗਿਆ ਕਿ ਗਤਕਾ ਸਾਡੇ ਸਿੱਖਾਂ ਦੀ ਇੱਕ ਪਰੰਪਰਿਕ ਅਤੇ ਵਿਰਾਸਤੀ ਖੇਡ ਹੈ ਜਿਸ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸੇ ਵਿਅਕਤੀ ਵਿਸ਼ੇਸ਼ ਵੱਲੋਂ ਕੀਤੇ ਗਏ ਕਿਸੇ ਚੰਗੇ ਜਾਂ ਮਾੜੇ ਕੰਮ ਦੇ ਨਾਲ ਇਸ ਦੇ ਉੱਤੇ ਕੋਈ ਪ੍ਰਭਾਵ ਨਹੀਂ ਪਵੇਗਾ। ਕਿਸੇ ਵੀ ਦੁਆਰਾ ਇਸ ਖੇਡ ਨੂੰ ਕਿਸੇ ਮਾੜੇ ਅਨਸਰ ਨਾਲ ਜਾਂ ਮਾੜੀ ਘਟਨਾ ਨਾਲ  ਜੋੜਨਾ ਵੀ ਗਲਤ ਹੈ।
ਇਸ ਸਮੇਂ ਜਿਲ੍ਹਾ ਗੱਤਕਾ ਐਸੋਸੀਏਸ਼ਨ ਜਲੰਧਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੇਂਸ, ਜਨਰਲ ਸਕੱਤਰ ਸ਼ਿੰਦਰਪਾਲ ਸਿੰਘ ਚਾਹਲ ਵਲੋਂ ਪੰਜਾਬ ਗੱਤਕਾ ਐਸੋਸਇਸ਼ਨ ਪ੍ਰਧਾਨ ਰਜਿੰਦਰ ਸਿੰਘ ਸੋਹਲ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਟੂਰ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪੰਜਾਬ ਭਰ ਤੋਂ ਆਏ ਸਮੂਹ ਅਹੁਦੇਦਾਰਾਂ ਦੱਸ ਸਵਾਗਤ ਕੀਤਾ ਗਿਆ.ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਜਗਕਿਰਨ ਕੌਰ ਵੜੈਚ ਜੁਇੰਟ ਸਕੱਤਰ ਗਤਕਾ ਫੈਡਰੇਸ਼ਨ ਆਫ ਇੰਡੀਆ ਮਨਵਿੰਦਰ ਸਿੰਘ ਵਿੱਕੀ ਟੈਕਨੀਕਲ ਡਾਰੈਕਟਰ,  ਰਘਵੀਰ ਸਿੰਘ ਡੇਹਲੋ ਪੰਜਾਬ  ਕੁਆਰਡੀਨੇਟਰ, ਰਾਜਵੀਰ ਸਿੰਘ ਜੋਇੰਟ ਸਕੱਤਰ   ਚੰਡੀਗੜ੍ਹ ਗਤਕਾ ਐਸੋਸੀਏਸ਼ਨ, ਅਕਵਿੰਦਰ ਸਿੰਘ ਗੋਸਲ , ਕੁਲਤਾਰ ਸਿੰਘ ਬਰਾੜ, ਸਚਨਾਮ ਸਿੰਘ, ਮੱਘਰ ਸਿੰਘ ਆਦਿ ਮੌਜੂਦ ਸਨ।

Back to top button