PoliticsPunjab

ਆਮ ਆਦਮੀ ਪਾਰਟੀ ਵੱਲੋਂ ਨਵੇਂ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਇੰਚਾਰਜਾਂ ਲਈ ਸਹੁੰ ਚੁੱਕ ਸਮਾਗਮ ਦਾ ਆਯੋਜਨ

ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿੱਚ ਨਵੇਂ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਇੰਚਾਰਜਾਂ ਲਈ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਅਤੇ  CM Mann, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ‘ਆਪ’ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ, ਬ੍ਰਹਮ ਸ਼ੰਕਰ ਜਿੰਪਾ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ, ਲਾਲਚੰਦ ਕਟਾਰੂਚੱਕ, ਡਾ ਬਲਜੀਤ ਕੌਰ, ਹਰਜੋਤ ਬੈਂਸ ਦੇ ਨਾਲ ‘ਆਪ’ ਵਿਧਾਇਕ, ਚੇਅਰਮੈਨ ਅਤੇ ਵਲੰਟੀਅਰ ਵੀ ਹਾਜ਼ਰ ਸਨ ।

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ  ਸਾਰੇ ਨਵੇਂ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਇੰਚਾਰਜਾਂ ਨੂੰ ਸਹੁੰ ਚੁਕਾਈ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਆਗੂਆਂ ਅਤੇ ਵਲੰਟੀਅਰਾਂ ਨੂੰ ਜਥੇਬੰਦੀ ਨੂੰ ਹੋਰ ਮਜ਼ਬੂਤ ​​ਕਰਨ ਲਈ ਪ੍ਰੇਰਿਤ ਕੀਤਾ।  ਉਨ੍ਹਾਂ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਅਨੁਸਾਰ ਨਵੇਂ ਬਲਾਕ ਪ੍ਰਧਾਨ ਅਤੇ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤੇ ਗਏ ਹਨ।  ਸਾਰੇ ਨਵੇਂ ਅਹੁਦੇਦਾਰ  ਇਮਾਨਦਾਰ ਅਤੇ ਮਿਹਨਤੀ ਲੋਕ ਹਨ ਜੋ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਚਾਹੁੰਦੇ ਹਨ।

ਇਸ ਮੌਕੇ ‘ਆਪ’ ਪੰਜਾਬ ਦੇ ਇੰਚਾਰਜ ਵਿਧਾਇਕ ਜਰਨੈਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪਾਰਟੀ ਦੀ ਟੀਮ ਨੇ ਬਹੁਤ ਮਿਹਨਤ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਇਤਿਹਾਸਕ ਜਿੱਤ ਸੰਭਵ ਬਣਾਇਆ ਹੈ। ਇਸੇ ਤਰ੍ਹਾਂ ਪਾਰਟੀ ਆਉਣ ਵਾਲੀਆਂ ਲੋਕਲ ਬਾਡੀ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਅਸੀਂ 90% ਤੋਂ ਵੱਧ ਵਾਰਡਾਂ ਵਿੱਚ ਜਿੱਤ ਦਰਜ ਕਰਾਂਗੇ।

ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ: ਸੰਦੀਪ ਪਾਠਕ ਨੇ ਕਿਹਾ ਕਿ ਵਲੰਟੀਅਰਾਂ ਦੇ ਸਹਿਯੋਗ ਅਤੇ ਮਿਹਨਤ ਤੋਂ ਬਿਨਾਂ ਕੋਈ ਵੀ ਸਫਲਤਾ ਸੰਭਵ ਨਹੀਂ ਹੈ।  ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਕੋਲ ‘ਆਪ’ ਪੰਜਾਬ ਇਕਾਈ ਦੇ ਰੂਪ ‘ਚ ਵਲੰਟੀਅਰਾਂ ਦੀ ਦੁਨੀਆ ਦੀ ਸਭ ਤੋਂ ਮਿਹਨਤੀ ਅਤੇ ਅਨੁਸ਼ਾਸਿਤ ਟੀਮ ਹੈ, ਜਿਨ੍ਹਾਂ ਨੇ ਨਾ ਸਿਰਫ਼ ਇਤਿਹਾਸਕ ਫਤਵਾ ਦੇ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ, ਸਗੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਹੋਰਨਾਂ ਸੂਬਿਆਂ ਤੱਕ ਪਹੁੰਚਾਉਣ ਲਈ ਵੀ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਬਲਾਕ ਪ੍ਰਧਾਨ ਪਾਰਟੀ ਸੰਗਠਨ ਵਿੱਚ ਸਭ ਤੋਂ ਮਹੱਤਵਪੂਰਨ ਵਿਅਕਤੀ ਹਨ ਅਤੇ ਉਨ੍ਹਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *

Back to top button