ਬਹਿਸ ਲਈ ਸੱਦਾ ਦੇਣਾ ਜਿਗਰ ਦਾ ਕੰਮ – ਸੀਐਮ ਮਾਨ
ਸੀਐਮ ਮਾਨ ਨੇ ਕਿਹਾ- ਬਹਿਸ ਲਈ ਸੱਦਾ ਦੇਣਾ ਜਿਗਰ ਦਾ ਕੰਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੱਖੀ ਗਈ ਖੁੱਲ੍ਹੀ ਬਹਿਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਚ ਸ਼ੁਰੂ ਹੋ ਗਈ ਹੈ। ਇਸ ਮੌਕੇ ਵਿਰੋਧੀ ਧਿਰ ਦਾ ਕੋਈ ਵੀ ਆਗੂ ਨਹੀਂ ਪਹੁੰਚਿਆ। ਮਾਨ ਨੇ ਖਾਲੀ ਕੁਰਸੀਆਂ ਵੱਲ ਹੱਥ ਕਰ-ਕਰ ਸਿਆਸੀ ਵਿਰੋਧੀਆਂ ਨੂੰ ਰਗੜੇ ਲਾਏ। ਉਨ੍ਹਾਂ ਆਖਿਆ ਕਿ ਹੁਣ ਇਨ੍ਹਾਂ ਕੋਲ ਕੋਈ ਜਵਾਬ ਨਹੀਂ ਸੀ।
ਪੰਜਾਬ ਦਿਵਸ ਮੌਕੇ ਲੁਧਿਆਣਾ ਸਥਿਤ PAU ਵਿਚ ਰੱਖੀ ਗਈ ਖੁੱਲ੍ਹੀ ਬਹਿਸ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਿਸ਼ਾਨਾ ਸਾਧਿਆ ਹੈ।
ਪ੍ਰਤਾਪ ਬਾਜਵਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਮਹਾ ਡਿਬੇਟ ਡਿਬੇਟ ਨਾ ਰਹਿ ਕੇ ਇਕ ਡਰਾਮਾ ਬਣ ਗਈ ਹੈ। ਬਦਕਿਸਮਤੀ ਦੀ ਗੱਲ ਹੈ ਕਿ ਹਰਿਆਣੇ ਦੀਆਂ ਸਾਰੀਆਂ ਸਿਆਸੀ ਜਮਾਤਾਂ ਇਕੱਠੀਆਂ ਹੋ ਕੇ ਪੰਜਾਬ ਦਾ ਪਾਣੀ ਲੈ ਕੇ ਜਾਣ ਦੀ ਰਣਨੀਤੀ ਬਣਾ ਰਹੀਆਂ ਹਨ।
ਉੱਥੇ ਹੀ ਦੂਜੇ ਪਾਸੇ ਸਾਡੇ ਮੁੱਖ ਮੰਤਰੀ ਜੀ ਤਾਕਤ ਦੇ ਨਸ਼ੇ ਵਿਚ ਚੂਰ ਹੋ ਕੇ ਸਿਰ ਜੋੜਨ ਦੀ ਬਜਾਏ ਸਿਰ ਤੋੜ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਜਿਸ ਦੇ ਚੱਲਦੇ ਲੁਧਿਆਣਾ ਵਿਚ ਸਿਆਸੀ ਡਰਾਮਾ ਕੀਤਾ ਜਾ ਰਿਹਾ ਹੈ।
ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ 30 ਕਰੋੜ ਰੁਪਏ ਬਰਬਾਦ ਕਰਨ ਦੇ ਲਗਾਏ ਦੋਸ਼
ਅਕਾਲੀ ਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਦਰਿਆਈ ਪਾਣੀਆਂ ‘ਤੇ (Akali Dal Press Conference) ਰਾਜਸਥਾਨ ਅਤੇ ਹਰਿਆਣਾ ਦਾ ਹੱਕ ਕਬੂਲ ਕੇ ਐਸਵਾਈਐਲ ‘ਤੇ ਪੰਜਾਬ ਦੇ ਸਟੈਂਡ ਨਾਲ ਸਮਝੌਤਾ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਰਾਜਸਥਾਨ ਤੇ ਹਰਿਆਣਾ ਦੇ ਹੱਕ ਕਬੂਲ ਕੇ ਸਤਲੁਜ ਯਮੁਨਾ ਲਿੰਕ (ਐਸ ਵਾਈ ਐਲ) ਨਹਿਰ ‘ਤੇ ਪੰਜਾਬ ਦੇ ਸਟੈਂਡ ‘ਤੇ ਸਮਝੌਤਾ ਕੀਤਾ ਹੈ ਤੇ ਪਾਰਟੀ ਨੇ ਮੁੱਖ ਮੰਤਰੀ ‘ਤੇ ਕੋਰੇ ਝੂਠ ਬੋਲਣ ਅਤੇ ਉਸ ਇਕ ਵਿਅਕਤੀ ਦੇ ਸ਼ੋਅ ਜਿਸਦਾ ਨਾਂ ‘ਮੈਂ ਝੂਠ ਬੋਲਦਾ ਹਾਂ’ ਹੋਣਾ ਚਾਹੀਦਾ ਸੀ ‘ਤੇ 30 ਕਰੋੜ ਰੁਪਏ ਬਰਬਾਦ ਕਰਨ ਦਾ ਦੋਸ਼ ਲਗਾਇਆ।
ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਤੇ ਵਿਰਸਾ ਸਿੰਘ ਵਲਟੋਹਾ ਨੇ ਮੁੱਖ ਮੰਤਰੀ ‘ਤੇ ਪ੍ਰਕਾਸ਼ ਸਿੰਘ ਬਾਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿਚ ਉਲਝਣ ਦਾ ਦੋਸ਼ ਲਗਾਇਆ। ਉਹਨਾਂ ਕਿਹਾ ਕਿ CM ਮਾਨ ਦੇ ਦਾਅਵੇ ਦੇ ਉਲਟ ਬਾਨੀ ਸੂਆ ਜੋ ਹਰਿਆਣਾ ਦੇ 20 ਪਿੰਡਾਂ ਵਿਚ ਸਿੰਜਾਈ ਸਹੂਲਤਾਂ ਦਿੰਦਾ ਹੈ, 1955 ਵਿਚ ਸ਼ੁਰੂ ਹੋ ਗਿਆਸੀ ਨਾ ਕਿ 1998 ਵਿਚ ਜਿਵੇਂ ਕਿ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ।
ਇਹਨਾਂ ਆਗੂਆਂ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਆਪਣਾ ਦਾਅਵਾ ਸੱਚ ਸਾਬਤ ਕਰਨ ਜਾਂ ਫਿਰ ਮੁਆਫੀ ਮੰਗਣ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਦੇਵੀ ਲਾਲ ਸੁਪਰੀਮ ਕੋਰਟ ਕੋਲ ਪਹੁੰਚ ਕਰ ਕੇ ਮੰਗ ਕੀਤੀ ਸੀ ਕਿ ਨਹਿਰ ਬਣਾ ਕੇ ਪੰਜਾਬ ਦੇ ਪਾਣੀ ਹਰਿਆਣਾ ਨੂੰ ਦੁਆਏ ਜਾਣ ਜਦੋਂ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 1979 ਵਿਚ ਪੰਜਾਬ ਪੁਨਰਗਠਨ ਦੀ ਧਾਰਾ 78 ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ।
ਇਹਨਾਂ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਨੇ ਉਹਨਾਂ ਨੂੰ ਪੁੱਛੇ ਗਏ ਸਵਾਲਾਂ