
ਜਲੰਧਰ ਵਿੱਚ ਅੱਜ ਦੁਪਹਿਰ ਇੱਕ ਗਾਂ ਨੂੰ ਦੋ ਮੁਲਜ਼ਮ ਇੱਕ ਨਿੱਜੀ ਫਾਰਮ ਹਾਊਸ ਵਿੱਚ ਲੈ ਗਏ ਜਿੱਥੇ ਉਸਦਾ ਗਲ ਵੱਢਕੇ ਉਸਦਾ ਕਤਲ ਕਰ ਦਿੱਤਾ। ਜਿਵੇਂ ਹੀ ਇਲਾਕਾ ਨਿਵਾਸੀਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ. ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਗਾਂ ਦੀ ਹੱਤਿਆ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਅਤੇ ਗਾਂ ਦੀ ਮ੍ਰਿਤਕ ਦੇਹ ਨੂੰ ਬਰਾਮਦ ਕਰ ਕੇ ਥਾਣੇ ਲੈ ਗਏ। ਇਸ ਸਬੰਧੀ ਲੋਕਾਂ ਕਹਿਣਾ ਹੈ ਕਿ ਗਾਂ ਨੂੰ ਪ੍ਰਾਈਵੇਟ ਫਾਰਮ ਹਾਊਸ ਵਿੱਚ ਲਿਆਂਦਾ ਗਿਆ ਸੀ ਅਤੇ ਅੱਜ ਦੁਪਹਿਰ ਦੋ ਵਿਅਕਤੀਆਂ ਵੱਲੋਂ ਉਸ ਨੂੰ ਵੱਢ ਦਿੱਤਾ ਗਿਆ।
ਥਾਣਾ 7 ਦੇ ਇੰਚਾਰਜ ਮੁਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਨਿੱਜੀ ਫਾਰਮ ਹਾਊਸ ‘ਚ ਗਾਂ ਵੱਢੀ ਜਾ ਰਹੀ ਹੈ, ਜਿਸ ‘ਤੇ ਉਹ ਪੁਲਿਸ ਪਾਰਟੀ ਸਮੇਤ ਉਥੇ ਪਹੁੰਚੇ ਅਤੇ ਉਨ੍ਹਾਂ ਦੱਸਿਆ ਕਿ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਏ. ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।